Site icon TheUnmute.com

ਐੱਨ.ਆਈ.ਏ. ਵਲੋਂ ਚੰਡੀਗੜ੍ਹ ਦੇ ਵਕੀਲ ਘਰ ਛਾਪੇਮਾਰੀ ਦੇ ਵਿਰੋਧ ‘ਚ ਵਕੀਲ ਹਾਈਕੋਰਟ ‘ਚ ਕੰਮ ਰੱਖਣਗੇ ਬੰਦ

VIP culture

ਚੰਡੀਗੜ੍ਹ 20 ਅਕਤੂਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ | ਇਸਦੇ ਨਾਲ ਹੀ ਐਨ.ਆਈ.ਏ. ਵਲੋਂ ਚੰਡੀਗੜ੍ਹ ਦੇ ਐਡਵੋਕੇਟ ਡਾ. ਸ਼ੈਲੀ ਸ਼ਰਮਾ ਦੇ ਸੈਕਟਰ 27 ਸਥਿਤ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਦੇ ਵਿਰੋਧ ‘ਚ ਅੱਜ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਵਕੀਲਾਂ ਦਾ ਕੰਮ ਬੰਦ ਰਹੇਗਾ।

ਅਜਿਹੇ ‘ਚ ਹਾਈਕੋਰਟ ‘ਚ ਵਕੀਲਾਂ ਦਾ ਕੰਮ ਬੰਦ ਰੱਖਣ ਨਾਲ ਦੀਵਾਨੀ ਅਤੇ ਫੌਜਦਾਰੀ ਮਾਮਲਿਆਂ ਦੀ ਸੁਣਵਾਈ ਪ੍ਰਭਾਵਿਤ ਹੋਵੇਗੀ। ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਵਿਸ਼ਾਲ ਅਗਰਵਾਲ ਨੇ ਕਿਹਾ ਹੈ ਕਿ ਬਾਰ ਐਨਆਈਏ ਦੇ ਵਕੀਲ ਸ਼ੈਲੀ ਸ਼ਰਮਾ ਦੇ ਘਰ ‘ਤੇ ਗੈਰ-ਕਾਨੂੰਨੀ ਛਾਪੇਮਾਰੀ ਦਾ ਵਿਰੋਧ ਕਰਦੀ ਹੈ ਅਤੇ ਇਸ ਘਟਨਾ ਦੇ ਵਿਰੋਧ ਵਿੱਚ ਹਾਈਕੋਰਟ 20 ਅਕਤੂਬਰ ਨੂੰ ਬੰਦ ਰਹੇਗੀ।

ਦੂਜੇ ਪਾਸੇ ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀਬੀਏ) ਵੱਲੋਂ ਵੀ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਬੰਦ ਰਹੇਗਾ। ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਟੋਨੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਡੀਬੀਏ ਦੀ ਕਾਰਜਕਾਰਨੀ ਕਮੇਟੀ ਇਸ ਮੁੱਦੇ ’ਤੇ ਵਿਚਾਰ ਕਰਕੇ ਅਗਲੀ ਰਣਨੀਤੀ ਤਿਆਰ ਕਰੇਗੀ।

Exit mobile version