July 3, 2024 9:58 am
NIA

ਐੱਨਆਈਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਦਿੱਲੀ ਹੋਈ ਰਵਾਨਾ

ਚੰਡੀਗੜ੍ਹ 24 ਨਵੰਬਰ 2022: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਐੱਨਆਈਏ ਨੇ 10 ਦਿਨਾਂ ਦੇ ਰਿਮਾਂਡ ਲਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ ਹਿਰਾਸਤ ਵਿੱਚ ਲੈਣ ਤੋਂ ਬਾਅਦ ਅੱਜ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਐੱਨਆਈਏ ਨੂੰ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਨੂੰ ਦਿੱਤਾ ਹੈ।

ਪੁਲਿਸ ਰਿਮਾਂਡ ਮਿਲਣ ਤੋਂ ਬਾਅਦ ਐੱਨਆਈਏ ਦੀ ਇੱਕ ਟੀਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਐੱਨਆਈਏ (NIA) ਨੇ ਲਾਰੈਂਸ ‘ਤੇ ਅੱਤਵਾਦੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ ਲਗਾਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨਆਈਏ ਨੇ ਲਾਰੈਂਸ ਬਿਸ਼ਨੋਈ (Lawrence Bishnoi) ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ’ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਬਣਾਏ ਗਏ ਨਿਯਮ ਹਨ। ਐਨ.ਆਈ.ਏ. ਲਾਰੈਂਸ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਅੱਤਵਾਦੀ ਸਬੰਧਾਂ ਦੇ ਸਬੰਧ ‘ਚ ਉਸ ਤੋਂ ਪੁੱਛਗਿੱਛ ਕਰੇਗੀ।

gangster Lawrence Bishnoi