Site icon TheUnmute.com

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੀਤਾ ਪੇਸ਼

Patiala House Court

ਨਵੀਂ ਦਿੱਲੀ, 18 ਅਪ੍ਰੈਲ 2023: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨ.ਆਈ.ਏ. ਦੀ ਟੀਮ ਵਲੋਂ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ (Patiala House Court) ਪੇਸ਼ ਕੀਤਾ ਗਿਆ ਹੈ | ਇਸਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ | ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ, ਐਨ.ਆਈ.ਏ. ਵਲੋਂ ਲਾਰੈਂਸ ਨੂੰ ਦਿੱਲੀ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ |

ਇਕ ਰਿਪੋਰਟ ਮੁਤਾਬਕ ਲਾਰੈਂਸ ਬਿਸ਼ਨੋਈ ਗੈਂਗ ਜਿਨ੍ਹਾਂ ਪਿਸਤੌਲਾਂ ਦੀ ਵਰਤੋਂ ਲਈ ਜਾਣਿਆ ਜਾਂਦਾ ਹੈ। ਭਾਰਤ ਵਿੱਚ ਪਾਬੰਦੀਸ਼ੁਦਾ ਇਸ ਪਿਸਤੌਲ ਨਾਲ ਅਤੀਕ ਅਤੇ ਅਸ਼ਰਫ਼ ਦਾ ਕਤਲ ਵੀ ਹੋ ਚੁੱਕਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਮਾਫੀਆ ਭਰਾਵਾਂ ਨੇ ਪੁਲਿਸ ਨੂੰ ਆਈਐਸਆਈ ਏਜੰਟ ਤੋਂ ਹਥਿਆਰ ਮਿਲਣ ਦੀ ਗੱਲ ਵੀ ਕਹੀ ਸੀ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਐਫਬੀਆਈ ਦੀ ਮਦਦ ਨਾਲ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਮਸ਼ਹੂਰ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗੈਂਗਸਟਰ ਦੀਪਕ ਬਾਕਸਰ ਦਿੱਲੀ ਦੇ ਸਿਵਲ ਲਾਈਨ ‘ਚ ਇਕ ਬਿਲਡਰ ਦੇ ਕਤਲ ਸਮੇਤ ਕਈ ਮਾਮਲਿਆਂ ‘ਚ ਫਰਾਰ ਸੀ। ਉਸ ‘ਤੇ 3 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।

Exit mobile version