13 ਸਤੰਬਰ 2024: NIA ਦੇ ਵੱਲੋਂ ਅੱਜ ਪੰਜਾਬ ਵਿੱਚ ਸਵੇਰੇ- ਸਵੇਰੇ ਹੀ ਛਾਪੇਮਾਰੀ ਕੀਤੀ ਗਈ । ਦੱਸ ਦੇਈਏ ਕਿ ਇਹ ਛਾਪੇਮਾਰੀ ਸਵੇਰੇ 6 ਵਜੇ ਦੇ ਕਰੀਬ ਸ਼ੁਰੂ ਹੋਈ, ਜੋ ਅਜੇ ਵੀ ਜਾਰੀ ਹੈ।
ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਨੇ ਅੱਜ ਸਵੇਰੇ ਕਰੀਬ 6 ਵਜੇ ਮੋਗਾ ਦੇ ਬਾਘਾਪੁਰਾਣਾ ਇਲਾਕੇ ਦੇ ਸਮਾਲਸਰ ਕਸਬੇ ਵਿੱਚ ਕਵੀਸ਼ਰ ਮੱਖਣ ਸਿੰਘ ਮੁਸਾਫ਼ਰ ਦੇ ਘਰ ਅਚਾਨਕ ਛਾਪਾ ਮਾਰਿਆ। ਐਨਆਈਏ ਦੀ ਟੀਮ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ‘ਤੇ ਅਜੇ ਤੱਕ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।