Site icon TheUnmute.com

NIA Raid: ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚੀ NIA ਦੀ ਟੀਮ, ਮਜ਼ਦੂਰ ਦੇ ਘਰ ਮਾਰਿਆ ਛਾਪਾ

ਮੋਗਾ 20 ਸਤੰਬਰ 2024: NIA ਨੇ ਸਵੇਰੇ ਹੀ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ। ਦੋਸ਼ ਇਹ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਖਾਲਿਸਤਾਨ ਦੀ ਵਿਚਾਰਧਾਰਾ ਨਾਲ ਜੁੜੀਆਂ ਪੋਸਟਾਂ ਪਾਉਂਦਾ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਜਾਂਚ ਅਜੇ ਵੀ ਜਾਰੀ ਹੈ। NIA ਦੀ ਟੀਮ ਦੇ ਵੱਲੋਂ ਕੁਲਵੰਤ ਅਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ|

Exit mobile version