NIA Raid

NIA ਦੀ ਬਠਿੰਡਾ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ ਛਾਪੇਮਾਰੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 22 ਜਨਵਰੀ 2025: NIA Raid: ਜਾਂਚ ਏਜੰਸੀ NIA ਪੰਜਾਬ ਦੇ ਬਠਿੰਡਾ ‘ਚ ਵੱਡੀ ਕਾਰਵਾਈ ਕੀਤੀ ਹੈ | ਜਾਣਕਾਰੀ ਮੁਤਬਕ NIA ਨੇ ਪੰਜਾਬ ਦੇ ਬਠਿੰਡਾ ਦੇ ਪ੍ਰਤਾਪ ਨਗਰ ‘ਚ ਇਮੀਗ੍ਰੇਸ਼ਨ ਏਜੰਟ ਗੁਰਪ੍ਰੀਤ ਸਿੰਘ ਜੋੜਾ ਉਰਫ਼ ਸੰਨੀ ਦੇ ਘਰ ਪਹੁੰਚੀ ਅਤੇ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਹੈ | ਇੱਕ ਦਰਜਨ ਤੋਂ ਵੱਧ ਐਨਆਈਏ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਦੀ ਇੱਕ ਟੀਮ ਨੇ ਸਵੇਰੇ ਤੜਕੇ ਇਹ ਕਾਰਵਾਈ ਸ਼ੁਰੂ ਕੀਤੀ ਅਤੇ ਇਹ ਕਈਂ ਘੰਟੇ ਤੱਕ ਚੱਲੀ।

ਜਾਂਚ ਦੌਰਾਨ ਏਜੰਸੀ ਨੇ ਪਰਿਵਾਰ ਦੇ ਮੋਬਾਈਲ ਫੋਨ ਜ਼ਬਤ ਕੀਤੇ ਅਤੇ ਘਰ ਦੀ ਤਲਾਸ਼ੀ ਲਈ। ਗੁਰਪ੍ਰੀਤ ਦੇ ਭਰਾ ਮਨਪ੍ਰੀਤ ਸਿੰਘ ਦੇ ਮੁਤਾਬਕ ਐਨਆਈਏ ਨੇ ਉਨ੍ਹਾਂ ਤੋਂ ਇੱਕ ਖਾਸ ਅੰਤਰਰਾਸ਼ਟਰੀ ਕਾਲ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਤੋਂ ਕਾਲਾਂ ਆਉਣਾ ਆਮ ਗੱਲ ਹੈ ਕਿਉਂਕਿ ਉਸਦਾ ਭਰਾ ਇਮੀਗ੍ਰੇਸ਼ਨ ਕਾਰੋਬਾਰ ‘ਚ ਸੀ ਏਜੰਸੀ ਨੇ ਗੁਰਪ੍ਰੀਤ ਸਿੰਘ ਨੂੰ 27 ਜਨਵਰੀ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ‘ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਜਾਂਚ ਦੌਰਾਨ ਉਹਨਾਂ ਵੱਲੋਂ ਕੁਝ ਲੋਕਾਂ ਬਾਰੇ ਜਾਣਕਾਰੀ ਮੰਗੀ ਗਈ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਇੱਕ ਫੋਨ ਕਾਲ ਇੰਟਰਨੈਸ਼ਨਲ ਤੁਹਾਡੇ ਫੋਨ ‘ਤੇ ਆਈ ਸੀ | ਇਸ ਸਬੰਧੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ | ਇਸ ਤੋਂ ਇਲਾਵਾ ਉਹਨਾਂ ਵੱਲੋਂ ਦੱਸਿਆ ਹੈ ਕਿ ਅਪਰਾਧਿਕ ਲੋਕਾਂ ਵੱਲੋਂ ਤੁਹਾਨੂੰ ਫੋਨ ਕੀਤਾ ਹੈ, ਜਿਸ ਸੰਬੰਧ ‘ਚ ਇਹ ਪੁੱਛਗਿੱਛ ਕੀਤੀ ਜਾ ਰਹੀ ਹੈ | ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਐਨਆਈਏ ਦੀ ਟੀਮ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਦਫਤਰ ਬੁਲਾਇਆ ਹੈ |

Read More: ਪੰਜਾਬ ‘ਚ ਫਤਿਹ ਸਿੰਘ ਬਾਗੀ ਦੇ ਘਰ ਪਹੁੰਚੀ NIA, ਪਰਿਵਾਰਕ ਮੈਂਬਰਾਂ ਤੋਂ ਕੀਤੀ ਪੁੱਛਗਿੱਛ

Scroll to Top