July 3, 2024 12:32 pm
NIA

ਫਤਿਹਗੜ੍ਹ ਸਾਹਿਬ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ NIA ਦੀ ਛਾਪੇਮਾਰੀ

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣਾਂ 2024 ਖ਼ਤਮ ਹੁੰਦੇ ਹੀ ਪੰਜਾਬ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਐਨ.ਆਈ.ਏ ਬਦਮਾਸ਼ਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਰਣੀ ਸੈਨਾ ਮੁਖੀ ਗੋਗਾਮੇੜੀ ਦੇ ਕਤਲ ਕੇਸ ਵਿੱਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਐਨ.ਆਈ.ਏ ਨੇ ਪੰਜਾਬ ‘ਚ ਛਾਪੇਮਾਰੀ ਕੀਤੀ ਹੈ।

ਵੀਰਵਾਰ ਤੜਕੇ ਐਨ.ਆਈ.ਏ ਦੀ ਟੀਮ ਪੰਜਾਬ ਪੁਲਿਸ ਦੇ ਨਾਲ ਫਤਿਹਗੜ੍ਹ ਸਾਹਿਬ ‘ਚ ਛਾਪੇਮਾਰੀ ਕਰਨ ਪਹੁੰਚੀ। ਇੱਥੇ 4 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਦੀ ਟੀਮ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਵੀ ਲਿਆ ਹੈ।

ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਸਵੇਰੇ ਕਰੀਬ 3 ਵਜੇ ਫਤਿਹਗੜ੍ਹ ਸਾਹਿਬ ਦੇ ਪਿੰਡ ਵਜ਼ੀਰਨਗਰ ਪਹੁੰਚੀ। ਜਿੱਥੇ ਇੱਕ ਮਹੰਤ ਤੋਂ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਕੀਤੀ ਗਈ ਹੈ। ਇਸ ਤੋਂ ਬਾਅਦ ਐਨ.ਆਈ.ਏ ਦੀ ਟੀਮ ਨੇ ਸਰਹਿੰਦ ‘ਚ ਤਿੰਨ ਥਾਵਾਂ ‘ਤੇ ਛਾਪੇਮਾਰੀ ਕੀਤੀ।

ਫਤਿਹਗੜ੍ਹ ਸਾਹਿਬ ਦੇ ਐਸਪੀ (ਇਨਵੈਸਟੀਗੇਸ਼ਨ) ਰਾਕੇਸ਼ ਯਾਦਵ ਨੇ ਦੱਸਿਆ ਕਿ ਅੱਜ ਸਵੇਰੇ ਐਨਆਈਏ ਨੇ ਫਤਿਹਗੜ੍ਹ ਸਾਹਿਬ ਵਿੱਚ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੀ ਟੀਮ ਐਨ.ਆਈ.ਏ. (NIA) ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ ਅਗਲੇਰੀ ਜਾਂਚ ਲਈ ਤਲਬ ਕੀਤਾ ਹੈ। ਕਰਣੀ ਸੈਨਾ ਮੁਖੀ ਗੋਗਾਮੇੜੀ ਦੇ ਕੇਸ ਵਿੱਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਐਨ.ਆਈ.ਏ ਨੇ ਪੰਜਾਬ ‘ਚ ਛਾਪੇਮਾਰੀ ਕੀਤੀ ਹੈ |