ਚੰਡੀਗੜ੍ਹ, 10 ਜੂਨ 2024: ਜੰਮੂ-ਕਸ਼ਮੀਰ ਦੇ ਰਿਆਸੀ (Riasi) ਜ਼ਿਲ੍ਹੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਹੋਏ ਅਤਿ+ਵਾਦੀ ਹਮਲੇ ਦੀ ਜਾਂਚ ਐਨ.ਆਈ.ਏ (NIA) ਕਰੇਗੀ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਪੁਲਿਸ ਦੀ ਮੱਦਦ ਕਰਨ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਰਿਆਸੀ ਪਹੁੰਚ ਗਈ ਹੈ। ਐਨਆਈਏ ਦੀ ਫੋਰੈਂਸਿਕ ਟੀਮ ਵੀ ਜ਼ਮੀਨੀ ਪੱਧਰ ਤੋਂ ਸਬੂਤ ਇਕੱਠੇ ਕਰਨ ਵਿੱਚ ਮੱਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੂਜੇ ਪਾਸੇ ਰਿਆਸੀ ਵਿੱਚ ਭਾਰਤੀ ਫੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜੰਗਲੀ ਖੇਤਰ ਵਿੱਚ ਖੋਜ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਐਤਵਾਰ ਸ਼ਾਮ ਨੂੰ ਰਿਆਸੀ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਇਕ ਮਾਸੂਮ ਬੱਚੇ ਸਮੇਤ 9 ਸ਼ਰਧਾਲੂਆਂ ਦੀ ਜਾਨ ਚਲੀ ਗਈ, ਜਦਕਿ ਕਈ ਗੰਭੀਰ ਜ਼ਖਮੀ ਹੋ ਗਏ।
ਰਿਆਸੀ (Riasi) ਹਮਲੇ ‘ਤੇ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਕੱਲ੍ਹ ਸ਼ਾਮ ਕਰੀਬ 6 ਵਜੇ ਇੱਕ ਯਾਤਰੀ ਬੱਸ ਸ਼ਿਵਖੋੜੀ ਤੋਂ ਦਰਸ਼ਨ ਕਰਕੇ ਰਿਆਸੀ ਵੱਲ ਜਾ ਰਹੀ ਸੀ। ਇਸ ਦੌਰਾਨ ਹਮਲਾ ਕਰ ਦਿੱਤਾ ਅਤੇ ਜਿਸ ‘ਚ 9 ਜਣਿਆਂ ਦੀ ਮੌਤ ਹੋ ਗਈ ਅਤੇ 33 ਜਣੇ ਜ਼ਖਮੀ ਹੋ ਗਏ। ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।




