ਚੰਡੀਗੜ੍ਹ, 02 ਅਕਤੂਬਰ 2024: ਦੇਸ਼ ਭਰ ‘ਚ ਕਈਂ ਥਾਵਾਂ ‘ਤੇ ਰੇਲਵੇ ਪਟੜੀਆਂ ‘ਤੇ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੱਖਣ ਦੀਆਂ ਘਟਨਾਵਾਂ ‘ਚ ਸਾਹਮਣੇ ਆਇਆ ਹਨ | ਜਿਨ੍ਹਾ ਕਾਰਨ ਰੇਲ ਹਾਦਸਾ ਵਾਪਰ ਸਕਦਾ ਹੈ | ਇਸ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ |
ਉਨ੍ਹਾਂ ਕਿਹਾ ਕਿ ਰੇਲਵੇ ਇੰਟੈਲੀਜੈਂਸ ਕੋਲ ਗੁਪਤ ਇਨਪੁਟ ਹਨ, ਜਿਸ ਦੇ ਆਧਾਰ ‘ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ ‘ਤੇ ਹਨ। ਇਹ ਸਾਰੇ ਮਾਮਲੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੇ ਗਏ ਹਨ। ਏਜੰਸੀ ਇਨ੍ਹਾਂ ਮਾਮਲਿਆਂ ‘ਚ ਵੱਖ-ਵੱਖ ਪਹਿਲੂਆਂ ‘ਤੇ ਆਪਣੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਐਨਆਈਏ ਵੱਲੋਂ ਛੇਤੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ (Ravneet Singh Bittu) ਕਿਹਾ ਕਿ ਐਨਆਈਏ ਇਸ ਕੋਣ ਤੋਂ ਜਾਂਚ ਕਰ ਰਹੀ ਹੈ ਕਿ ਕੀ ਇਹ ਘਟਨਾਵਾਂ ਰੇਲਵੇ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀਆਂ ਜਾ ਰਹੀਆਂ ਹਨ ? ਕੁਝ ਤਾਕਤਾਂ ਰੇਲਵੇ ਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀਆਂ ਹੋਈਆਂ ਹਨ। ਇਸਦੇ ਨਾਲ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 3 ਅਕਤੂਬਰ ਨੂੰ 35 ਥਾਵਾਂ ‘ਤੇ ਤਿੰਨ ਘੰਟੇ ਰੇਲ ਟਰੈਕ ਜਾਮ ਕਰਨ ਦੇ ਐਲਾਨ ‘ਤੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਰੇਲਵੇ ਟਰੈਕ ਜਾਮ ਕਰਨ ਦਾ ਨੁਕਸਾਨ ਕਿਸਾਨਾਂ ਨੂੰ ਖੁਦ ਭੁਗਤਣਾ ਪਵੇਗਾ।