NIA

ਐੱਨ.ਆਈ.ਏ ਦੀ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ, ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ

ਚੰਡੀਗੜ੍ਹ 18 ਅਕਤੂਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA)ਵਲੋਂ ਮੁੜ ਵੱਡੀ ਕਾਰਵਾਈ ਕਰਦਿਆਂ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਐੱਨ.ਆਈ.ਏ ਦੀ ਇਸ ਕਾਰਵਾਈ ਦਾ ਮਕਸਦ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਐੱਨ.ਆਈ.ਏ (NIA) ਨੇ ਇਹ ਕਾਰਵਾਈ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਵਿਚਾਲੇ ਉਭਰ ਰਹੇ ਗਠਜੋੜ ਨੂੰ ਖਤਮ ਕਰਨ ਲਈ ਕੀਤੀ ਹੈ। ਐੱਨ.ਆਈ.ਏ ਨੇ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ, ਬਿਹਾਰ ਅਤੇ ਦਿੱਲੀ-NCR ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਹੈ।

ਇਸਦੇ ਨਾਲ ਹੀ ਐੱਨ.ਆਈ.ਏ (NIA) ਦੀ ਟੀਮ ਹਰਿਆਣਾ ਦੇ ਝੱਜਰ ਵਿੱਚ ਗੈਂਗਸਟਰ ਨਰੇਸ਼ ਸੇਠੀ ਦੇ ਘਰ ਛਾਪੇਮਾਰੀ ਕਰ ਰਹੀ ਹੈ। ਦੱਸ ਦਈਏ ਕਿ ਗੈਂਗਸਟਰ ਨਰੇਸ਼ ਸੇਠੀ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਝੱਜਰ ਦੇ ਡੀਐਸਪੀ ਰਵਿੰਦਰ ਕੁਮਾਰ ਕੁੰਡੂ ਨੇ ਦੱਸਿਆ ਕਿ ਇੱਥੇ ਕਰੀਬ 4 ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤੋਂ ਬਾਅਦ ਐਨਆਈਏ ਦੀ ਟੀਮ ਰਿਪੋਰਟ ਤਿਆਰ ਕਰਕੇ ਆਪਣੇ ਨਾਲ ਲੈ ਗਈ ਹੈ। ਐੱਨ.ਆਈ.ਏ ਦੀ ਟੀਮ ਆਪਣੇ ਵਿਭਾਗ ਨੂੰ ਰਿਪੋਰਟ ਸੌਂਪੇਗੀ।

Scroll to Top