NIA

NIA ਦੀ ਪੰਜਾਬ ‘ਚ ਵੱਡੀ ਕਾਰਵਾਈ, ਸੂਬੇ ਭਰ ‘ਚ ਕਰੀਬ 60 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ,17 ਮਈ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਰਰ ਫੰਡਿੰਗ ਰਾਹੀਂ ਦਹਿਸ਼ਤ ਫੈਲਾਉਣ ਦੀਆਂ ਕੋਸ਼ਿਸ਼ਾਂ ਬਾਰੇ ਗੁਪਤ ਸੂਚਨਾ ਦੇ ਆਧਾਰ ‘ਤੇ NIA ਨੇ ਗੈਂਗਸਟਰ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅੱਜ 200 ਤੋਂ ਵੱਧ ਟੀਮਾਂ ਬਣਾ ਕੇ ਪੰਜਾਬ ਭਰ ‘ਚ ਕਰੀਬ 60 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।

ਸੂਤਰਾਂ ਅਨੁਸਾਰ ਐਨ.ਆਈ.ਏ. ਦੀਆਂ ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਛਾਉਣੀ ਨੇੜੇ ਪਿੰਡ ਸੱਤੇਵਾਲਾ, ਮੁੱਦਕੀ ਅਤੇ ਤਲਵੰਡੀ ਭਾਈ ਦੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਘਰ-ਘਰ ਜਾ ਕੇ ਤਲਾਸ਼ੀ ਲਈ ਜਾ ਰਹੀ ਹੈ । ਜਿਸ ਦੌਰਾਨ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ।

ਦੱਸਿਆ ਜਾਂਦਾ ਹੈ ਕਿ ਐਨ.ਆਈ.ਏ. (NIA) ਦੇ ਸੀਨੀਅਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਗੁਪਤ ਰੂਪ ਵਿੱਚ ਆਪਣੀਆਂ ਟੀਮਾਂ ਤਾਇਨਾਤ ਕਰਕੇ ਇਨ੍ਹਾਂ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੇ ਘਰਾਂ ‘ਤੇ ਤਿੱਖੀ ਨਜ਼ਰ ਰੱਖ ਰਹੇ ਸਨ | ਇਸਦੇ ਨਾਲ ਹੀ ਐੱਨ. ਆਈ. ਏ. ਵੱਲੋਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਯੂ. ਪੀ., ਉੱਤਰਾਖੰਡ ਅਤੇ ਮੱਧ ਪ੍ਰਦੇਸ਼ ‘ਚ 100 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Scroll to Top