ਚੰਡੀਗੜ੍ਹ, 10 ਫਰਵਰੀ 2022 : ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਘਟਦੇ ਜਾ ਰਹੇ ਨੇ ਜਿਸ ਦੇ ਚਲਦਿਆਂ ਚੰਡੀਗ਼ੜ੍ਹ ‘ਚ ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ । ਇਸ ਤੋਂ ਇਲਾਵਾ 12 ਫਰਵਰੀ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਣ ਰਾਤ 12.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ ਅਤੇ ਲੋਕਾਂ ਦੇ ਬਾਹਰ ਨਿਕਲਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ। ਇਸ ਦੇ ਨਾਲ ਹੀ ਮਾਰਕਿਟ, ਦੁਕਾਨਾਂ, ਮਾਲ, ਰੈਸਟੋਰੈਂਟ, ਹੋਟਲ, ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਿਊਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ, ਸਪਾ ਅਤੇ ਹੈਲਥ ਸੈਂਟਰਾਂ ‘ਤੇ ਵੀ ਹਰ ਤਰ੍ਹਾਂ ਦੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ।
ਨਵੰਬਰ 23, 2024 6:01 ਪੂਃ ਦੁਃ