ਲੁਧਿਆਣਾ, 13 ਜੁਲਾਈ 2026: ਲੁਧਿਆਣਾ ‘ਚ ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਨਿਹੰਗ ਸਿੰਘਾਂ ਨੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਦੇ ਦੋਵੇਂ ਪਾਸੇ ਜਾਮ ਲਗਾ ਦਿੱਤਾ ਹੈ| ਨਿਹੰਗ ਸਿੰਘਾਂ ਵੱਲੋਂ ਸਵੇਰੇ 10 ਵਜੇ ਤੋਂ ਸੜਕ ਦੇ ਵਿਚਕਾਰ ਧਰਨਾ ਦੇ ਰਹੇ ਹਨ| ਪਿਛਲੇ ਦੋ ਘੰਟਿਆਂ ਤੋਂ ਸੜਕ ਦੇ ਦੋਵੇਂ ਪਾਸੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਰੋਸ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘਾਂ ਦਾ ਦੋਸ਼ ਹੈ ਕਿ ਨਿਹੰਗ ਫਤਿਹਵੀਰ ਸਿੰਘ ਦਾ ਲਗਭੱਗ ਤਿੰਨ ਸਾਲ ਪਹਿਲਾਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ| ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਪਿਛਲੇ ਤਿੰਨ ਸਾਲਾਂ ‘ਚ ਕਤਲ ਮਾਮਲੇ ‘ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ| ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਮਾਮਲੇ ਦੇ ਦੋਸ਼ੀ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ|
ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਦੀ ਮੰਗ ਕਰਦੇ ਹੋਏ ਲੰਬੇ ਸਮੇਂ ਤੋਂ ਪੁਲਿਸ ਅਤੇ ਪ੍ਰਸ਼ਾਸਨ ਦੇ ਚੱਕਰ ਲਗਾ ਰਹੇ ਹਨ, ਪਰ ਉਨ੍ਹਾਂ ਦੀਆਂ ਫ਼ਰਿਆਦਾਂ ਨਹੀਂ ਸੁਣੀਆਂ ਗਈਆਂ| ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੇ ਇਸ ਰਵੱਈਏ ਨੇ ਉਨ੍ਹਾਂ ਨੂੰ ਸੜਕ ਜਾਮ ਕਰਕੇ ਵਿਰੋਧ ਕਰਨ ਲਈ ਮਜਬੂਰ ਕੀਤਾ|
ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦਾ ਧਰਨਾ ਅਤੇ ਸੜਕ ਜਾਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੁਲਿਸ ਉਨ੍ਹਾਂ ਨੂੰ ਮਾਮਲੇ ਵਿੱਚ ਠੋਸ ਕਾਰਵਾਈ ਦਾ ਭਰੋਸਾ ਨਹੀਂ ਦਿੰਦੀ ਅਤੇ ਫਤਿਹਵੀਰ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ|
Read More: ਚੰਡੀਗੜ੍ਹ ‘ਚ ਅੱਜ ਕਿਸਾਨਾਂ ਦੀ ਮੋਟਰਸਾਈਕਲ ਰੈਲੀ, ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ




