ਹਰਿਆਣਾ

ਹਰਿਆਣਾ ਦੇ ਪਾਨੀਪਤ ‘ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ : ਖੱਟਰ

ਚੰਡੀਗੜ੍ਹ 06 ਅਪ੍ਰੈਲ 2022: ਸ੍ਰੀ ਗੁਰੂ ਤੇਗ਼ ਬਹਾਦਰ ਜੀ (Shri Guru Tegh Bahadur Ji) ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ 24 ਅਪ੍ਰੈਲ ਨੂੰ ਪਾਨੀਪਤ ‘ਚ ਇੱਕ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਹਾ ਗਿਆ ਕਿ ਹਰਿਆਣਾ (Haryana) Haryanaਮਹਾਨ ਗੁਰੂ ਦੀ ਧਰਤੀ ਰਹੀ ਹੈ ਅਤੇ ਗੁਰੂ ਤੇਗ਼ ਬਹਾਦਰ ਜੀ ਦਾ ਵੀ ਹਰਿਆਣੇ ਨਾਲ ਸੰਬੰਧ ਰਿਹਾ ਹੈ। ਇਸ ਤੋਂ ਪਹਿਲਾ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰੋਗਰਾਮ ਕੀਤਾ ਗਿਆ ਸੀ।

ਇਸ ਤੋਂ ਪਹਿਲਾ ਵੀ ਕਈ ਪ੍ਰੋਗਰਾਮ ਮਨਾਏ ਜਾ ਚੁੱਕੇ ਹਨ ਪਹਿਲਾਂ ਦੀਆਂ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ। 400 ਸਾਲਾ ਉਤਸਵ ਪਾਣੀਪਤ ‘ਚ ਮਨਾਇਆ ਜਾ ਰਿਹਾ ਹੈ | ਇਸ ‘ਚ ਢਾਡੀ ਜੱਥੇ ਆਉਣਗੇ ਹੋਰ ਸੂਬਿਆਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਲੋਕਾਂ ਨੂੰ ਵੀ ਬੁਲਾਇਆ ਜਾਵੇਗਾ |

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ( Shri Guru Tegh Bahadur Ji) ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ (Red Fort) ‘ਤੇ ਮਨਾਉਣ ਦਾ ਐਲਾਨ ਕੀਤਾ ਹੈ |

Scroll to Top