Nitish Kumar

ਨਿਤੀਸ਼ ਕੁਮਾਰ ਨੂੰ ਮਹਾਂਗਠਜੋੜ ਦਾ ਨੇਤਾ ਚੁਣਿਆ, ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ ਟੁੱਟ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar)  ਨੇ ਰਾਜਪਾਲ ਫੱਗੂ ਚੌਹਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਜਨਤਾ ਦਲ (ਯੂ) ਦੇ ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਮਹਾਂਗਠਜੋੜ ਦਾ ਨੇਤਾ ਚੁਣਿਆ ਗਿਆ ਹੈ। ਇਸ ਮਹਾਂਗਠਜੋੜ ਵਿੱਚ ਜੇਡੀਯੂ ਤੋਂ ਇਲਾਵਾ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਸ਼ਾਮਲ ਹਨ।

ਇਸ ਦੌਰਾਨ ਬਿਹਾਰ ਭਾਜਪਾ ਪ੍ਰਧਾਨ ਸੰਜੇ ਜੈਸਵਾਲ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਜਨਤਾ ਨਾਲ ਖਿਲਵਾੜ ਕੀਤਾ ਹੈ । ਨਿਤੀਸ਼ ਨੇ ਬਿਹਾਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਦੂਜੇ ਪਾਸੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਮੌਕਾਪ੍ਰਸਤ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਬਿਹਾਰ ਨੂੰ ਧੋਖਾ ਦੇਣ ਵਾਲੇ ਇਸ ਦੇ ਵਿਕਾਸ ਵਿਚ ਰੁਕਾਵਟਾਂ ਪੈਦਾ ਕਰਨਾ ਚਾਹੁੰਦੇ ਹਨ।

Scroll to Top