ਸੰਜੇ ਵਰਮਾ

ਸੰਜੇ ਵਰਮਾ ਦੇ ਕ.ਤ.ਲ ਕੇਸ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਅਬੋਹਰ, 22 ਅਗਸਤ 2025: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਬੋਹਰ ਦੀ ਆਪਣੀ ਫੇਰੀ ਦੌਰਾਨ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਨਾਲ ਕੱਪੜਾ ਕਾਰੋਬਾਰ ‘ਚ ਵੱਡਾ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸੰਜੇ ਵਰਮਾ ਦੇ ਦੇਹਾਂਤ ਨਾਲ ਨਾ ਸਿਰਫ਼ ਪਰਿਵਾਰ ਨੂੰ ਸਗੋਂ ਪੰਜਾਬ ਨੂੰ ਵੀ ਘਾਟਾ ਪਿਆ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹੈ ਅਤੇ ਸੰਜੇ ਵਰਮਾ ਦੇ ਕਤਲ ਕੇਸ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਨ੍ਹਾਂ ਨਾਲ ਮੌਜੂਦ ਸਨ।

Read More: ਪਾਣੀ ਨਾਲ ਪ੍ਰਭਾਵਿਤ ਲੋਕਾਂ ਦੀ ਫਸਲਾਂ ਤੇ ਹੋਰ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ: ਬਰਿੰਦਰ ਕੁਮਾਰ ਗੋਇਲ

Scroll to Top