ਹਰਚਰਨ ਸਿੰਘ ਭੁੱਲਰ

ਗੰਭੀਰ ਅਪਰਾਧ ‘ਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ: CM ਭਗਵੰਤ ਮਾਨ

ਚੰਡੀਗੜ੍ਹ, 22 ਅਕਤੂਬਰ 2025: ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪੰਜਾਬ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ‘ਚ ਇੱਕ ਕੇਂਦਰੀ ਏਜੰਸੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਲੋਕਾਂ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ‘ਚ ਖੜੋਤ ਆਉਂਦੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਸ ਖ਼ਤਰੇ ਨੂੰ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 16 ਅਕਤੂਬਰ, 2025 ਤੋਂ ਮੁਅੱਤਲ ਮੰਨਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਸਮਾਜ ਵਿਰੁੱਧ ਗੰਭੀਰ ਅਪਰਾਧ ‘ਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦੀ ਕਾਰਵਾਈ ਇੱਕ ਵਾਰ ਫਿਰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ‘ਚ ਕਿਸੇ ਮੁਲਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।

Read More: ਸੀਬੀਆਈ ਵੱਲੋਂ ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ ਬੈਂਕ ਲਾਕਰਾਂ ਦੀ ਜਾਂਚ ਸ਼ੁਰੂ

Scroll to Top