ਚੰਡੀਗੜ੍ਹ, 21 ਅਪ੍ਰੈਲ 2025: ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਨੇ ਸੂਚਿਤ ਕੀਤਾ ਹੈ ਕਿ ਲੋਕ ਪ੍ਰਤੀਨਿਧਤਾ (RP) ਐਕਟ ਅਤੇ ਸਬੰਧਤ ਨਿਯਮਾਂ ਦੇ ਉਪਬੰਧ ਦੇ ਅਧੀਨ ਵੋਟਰਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ERO) ਦੇ ਫੈਸਲੇ ਖ਼ਿਲਾਫ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਵਾਲੇ 01.01.2025 ਦੀ ਯੋਗਤਾ ਮਿਤੀ ਦੇ ਹਵਾਲੇ ਨਾਲ ਵੋਟਰ ਸੂਚੀਆਂ ਦੇ ਹਾਲ ਹੀ ‘ਚ ਕੀਤੇ ਗਏ ਰਾਜ ਪੱਧਰੀ ਸੋਧ (ਵਿਸ਼ੇਸ਼ ਸੰਖੇਪ ਸੋਧ 2025) ਦੌਰਾਨ ਕੋਈ ਅਪੀਲ ਪ੍ਰਾਪਤ ਨਹੀਂ ਹੋਈ ਹੈ। ਇਹ ਸੂਬੇ ਭਰ ‘ਚ ਵੋਟਰ ਸੂਚੀ ਸੋਧ ਪ੍ਰਕਿਰਿਆ ਪ੍ਰਤੀ ਰਾਜ ਨਿਵਾਸੀਆਂ ਦੀ ਪਾਰਦਰਸ਼ਤਾ, ਸ਼ੁੱਧਤਾ ਅਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ।
ਲੋਕ ਪ੍ਰਤੀਨਿਧਤਾ ਐਕਟ ਅਤੇ ਸਬੰਧਿਤ ਨਿਯਮਾਂ ਦੇ ਉਪਬੰਧਾਂ ਅਧੀਨ ਬਣਾਏ ਨਿਯਮਾਂ ਦੇ ਤਹਿਤ, ਕੋਈ ਵੀ ਵੋਟਰ ਜੋ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹੈ, ਜਿਸ ‘ਚ ਵੋਟਰ ਸੂਚੀ ‘ਚ ਨਾਮ ਸ਼ਾਮਲ ਕਰਨ ਸੰਬੰਧੀ, ਹਟਾਉਣ ਜਾਂ ਸੋਧ ਕਰਨ ਨਾਲ ਸਬੰਧਤ, ਈ.ਆਰ.ਓ. ਦੇ ਆਦੇਸ਼ ਦੇ 15 ਦਿਨਾਂ ਦੇ ਅੰਦਰ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਕਮ ਡੀ.ਸੀ. ਕੋਲ ਅਪੀਲ ਦਾਖਲ ਕਰ ਸਕਦਾ ਹੈ ਅਤੇ ਡੀ.ਈ.ਓ. ਦੇ ਫ਼ੈਸਲੇ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਕੋਲ ਅੱਗੇ ਇਹ ਅਪੀਲ ਦਾਇਰ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ, 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਚੱਲ ਰਹੀ ਸੋਧ ਸੰਬੰਧੀ ਅਪਡੇਟ ਸਾਂਝਾ ਕਰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ 64-ਲੁਧਿਆਣਾ ਪੱਛਮੀ ਲਈ ਡਰਾਫਟ ਵੋਟਰ ਸੂਚੀ ‘ਚ ਕੁੱਲ 1,73,071 ਵੋਟਰ ਸ਼ਾਮਲ ਹਨ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 9 ਅਪ੍ਰੈਲ ਤੋਂ 24 ਅਪ੍ਰੈਲ, 2025 ਤੱਕ ਰੱਖੀ ਹੈ ਅਤੇ ਅੰਤਿਮ ਵੋਟਰ ਸੂਚੀ 5 ਮਈ, 2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਸਿਬਿਨ ਸੀ ਇੱਕ ਆਜ਼ਾਦ, ਨਿਰਪੱਖ ਅਤੇ ਸਮਾਵੇਸ਼ੀ ਚੋਣ ਪ੍ਰਕਿਰਿਆ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ ਅਤੇ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਚੌਕਸ ਰਹਿਣ ਅਤੇ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ।
ਇਸਦੇ ਨਾਲ ਹੀ ਵੋਟਰ ਸੂਚੀ ਸੰਬੰਧੀ ਸਵਾਲਾਂ ਅਤੇ ਸ਼ਿਕਾਇਤਾਂ ਸੰਬੰਧੀ ਨਾਗਰਿਕ ਆਪਣੇ ਸੰਬੰਧੀ ਈਆਰਓ ਨਾਲ ਸੰਪਰਕ ਕਰ ਸਕਦੇ ਹਨ। ਇਸ ਲਈ ਤੁਸੀਂ ਅਧਿਕਾਰਤ ਵੈੱਬਸਾਈਟ www.ceopunjab.gov.in ‘ਤੇ ਜਾ ਸਕਦੇ ਹੋ ਜਾਂ ਟੋਲ-ਫ੍ਰੀ ਹੈਲਪਲਾਈਨ ਨੰਬਰ 1950 ‘ਤੇ ਕਾਲ ਕੀਤੀ ਜਾ ਸਕਦੀ ਹੈ |
Read More: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ