July 7, 2024 11:13 am
Lok Sabha Sangrur

ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਦਾਖ਼ਲ ਨਹੀਂ ਕੀਤਾ ਨਾਮਜ਼ਦਗੀ ਪੱਤਰ

ਚੰਡੀਗੜ੍ਹ 31 ਮਈ 2022: ਪੰਜਾਬ ‘ਚ 23 ਜੂਨ ਨੂੰ ਹੋਣ ਵਾਲੀ ਲੋਕ ਸਭਾ ਸੰਗਰੂਰ (Lok Sabha Sangrur) ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 6 ਜੂਨ ਤੱਕ ਕਾਗ਼ਜ਼ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਮੀਦਵਾਰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐੱਸ.ਡੀ.ਐੱਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ।