ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਵਿਵਾਦਤ ਵੀਡੀਓ ਨਾਲ ਸੂਬੇ ਦਾ ਰਾਜਨੀਤਿਕ ਮਾਹੌਲ ਭਖਦਾ ਜਾ ਰਿਹਾ ਹੈ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਦੇ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ, ਆਮ ਆਦਮੀ ਪਾਰਟੀ (ਆਪ) ਨੇ ਦੋ ਲੈਬਾਂ ਤੋਂ ਰਿਪੋਰਟਾਂ ਪੇਸ਼ ਕੀਤੀਆਂ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਰਿਪੋਰਟਾਂ ‘ਚ ਮੁੱਖ ਮੰਤਰੀ ਦੇ ਸਰੀਰ ਦਾ ਕੁੱਲ 1,191 ਵੱਖ-ਵੱਖ ਐਂਗਲਾਂ ਤੋਂ ਵਿਸ਼ਲੇਸ਼ਣ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਦੇ ਚਿਹਰੇ, ਸਰੀਰ ਅਤੇ ਚਾਲ ਦੇ ਅਧਿਐਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦੋਵੇਂ ਲੈਬਾਂ ਸੁਤੰਤਰ ਹਨ, ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹਨ, ਅਤੇ ਪੰਜਾਬ ਤੋਂ ਬਾਹਰ ਸਥਿਤ ਹਨ।
ਆਪ ਆਗੂਆਂ ਦੇ ਮੁਤਾਬਕ, ਰਿਪੋਰਟਾਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਨਹੀਂ ਹੈ, ਸਗੋਂ ਵੀਡੀਓ ਲਈ ਇੱਕ ਅਦਾਕਾਰ ਦੀ ਵਰਤੋਂ ਕੀਤੀ ਗਈ ਹੈ। ਆਪ ਅੱਜ ਇਸ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਮੁਲਾਕਾਤ ਕਰ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਕੰਪਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਤੁਹਾਡੇ ਕੋਲ ਦੋ ਰਿਪੋਰਟਾਂ ਲੈ ਕੇ ਆਏ ਹਾਂ।” ਇਹ ਉਹ ਦੋ ਰਿਪੋਰਟਾਂ ਹਨ ਜੋ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ਦੇ ਕੋਣ, ਕੱਦ ਅਤੇ ਸਰੀਰ ਦੀ ਸਥਿਤੀ ਨੂੰ ਦਰਸਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੇਲ ਨਹੀਂ ਖਾਂਦਾ। ਮੇਰਾ ਮੰਨਣਾ ਹੈ ਕਿ ਇਹ ਵੀਡੀਓ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਇੱਕ ਅਦਾਕਾਰ ਜਾਂ ਵਿਅਕਤੀ ਨੂੰ ਖੜ੍ਹਾ ਕਰਕੇ ਬਣਾਇਆ ਗਿਆ ਸੀ।”
Read More: ਤਕਨਾਲੋਜੀ ਪ੍ਰਸ਼ਾਸਨ ਨੂੰ ਵਧੇਰੇ ਪਾਰਦਰਸ਼ੀ, ਜਵਾਬਦੇਹ ਤੇ ਨਾਗਰਿਕਾਂ ਲਈ ਪਹੁੰਚਯੋਗ ਬਣਾ ਰਹੀ: ਅਮਨ ਅਰੋੜਾ




