Zafar Islam

ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ: ਜ਼ਫਰ ਇਸਲਾਮ

ਅੰਮ੍ਰਿਤਸਰ 06 ਫਰਵਰੀ 2023: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਜਦੋਂ ਦਾ ਬਜਟ ਪੇਸ਼ ਕੀਤਾ ਗਿਆ ਹੈ, ਉਸ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਹੀ ਇਸ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਭਾਜਪਾ ਵੱਲੋਂ ਇਸ ਬਜਟ ਨੂੰ ਇੱਕ ਵਧੀਆ ਬਜਟ ਦੱਸਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾ ਸਈਅਦ ਜ਼ਫਰ ਇਸਲਾਮ (Zafar Islam) ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਭਾਜਪਾ ਦਫ਼ਤਰ ਵਿੱਚ ਇੱਕ ਅਹਿਮ ਰਸਮ ਅਦਾ ਕੀਤੀ ਗਈ |

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੀ ਵਿੱਤ ਮੰਤਰੀ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ ਉਸ 2027 ਨੂੰ ਧਿਆਨ ਵਿਚ ਰੱਖ ਕੇ ਹੀ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਕਮਾਂਡ ਸੌਂਪੀ ਗਈ ਸੀ, ਉਸ ਵੇਲੇ ਦੇਸ਼ ਵਾਸੀ ਬਹੁਤ ਬੁਰੀ ਹਾਲਤ ਵਿਚੋਂ ਨਿਕਲ ਰਹੇ ਸਨ ਲੇਕਿਨ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਹਰੇਕ ਘਰ ਵਿਚ ਚੁੱਲਾ ਅਤੇ ਗੈਸ ਸਿਲੰਡਰ ਪਹੁੰਚਾਇਆ ਗਿਆ |

ਜ਼ਫਰ ਇਸਲਾਮ (Zafar Islam) ਨੇ ਕਿਹਾ ਕਿ ਦੇਸ਼ ਵਿਚ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਇਸ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ ਅਤੇ ਦੇਸ਼ ਦੀ ਅਰਥ ਵਿਵਸਥਾ ਨੂੰ ਧਿਆਨ ਵਿਚ ਰੱਖ ਕੇ ਹੀ ਇਸ ਸਾਲ ਦਾ ਬਜ਼ਟ ਅਤੇ ਰੂਪ ਰੇਖਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਦਾਅਵਾ ਪੇਸ਼ ਕੀਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਧਿਆਨ ਵਿਚ ਰੱਖ ਕੇ ਇਹ ਬਜਟ ਪੇਸ਼ ਨਹੀਂ ਕੀਤਾ ਗਿਆ, ਇਹ ਸਰਾਸਰ ਗਲਤ ਹੈ | ਕਿਉਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਰਡਰ ਦੀ ਸਕਿਊਰਟੀ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਿਆਨ ਵਿੱਚ ਰੱਖ ਕੇ ਬੈਠੇ ਹੋਏ ਹਨ ਤਾਂ ਜੋ ਦੇਸ਼ ਦੀ ਸੁਰੱਖਿਆ ਨੂੰ ਹਰ ਪੱਖ ਤੋਂ ਮਜ਼ਬੂਤ ਕੀਤਾ ਜਾ ਸਕੇ |

ਉਨ੍ਹਾਂ ਨੇ ਕਿਹਾ ਕਿ ਹਜ਼ਾਰ ਕਰੋੜ ਰੁਪਇਆ ਨਹੀਂ ਦੇਸ਼ ਦੀ ਸੁਰੱਖਿਆ ਲਈ ਜੇਕਰ ਹੋਰ ਪੈਸਾ ਵੀ ਲੱਗਦਾ ਹੈ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਸੰਕੋਚ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸੋਨੇ ਦੀ ਖਰੀਦ ‘ਤੇ ਟੈਕਸ ਵਧਾਇਆ ਗਿਆ ਹੈ ਸਿਰਫ ‘ਤੇ ਸਿਰਫ ਬਲੈਕਮੇਲਿੰਗ ਨੂੰ ਰੋਕਣ ਵਾਸਤੇ ਕੀਤਾ ਗਿਆ ਹੈ |

Scroll to Top