ਚੰਡੀਗੜ੍ਹ ,12 ਅਗਸਤ 2021 : ਕਿਸਾਨੀ ਅੰਦੋਲਨ ‘ਚ ਆਪਣਾ ਪੂਰਾ ਯੋਗਦਾਨ ਪਾ ਚੁੱਕੇ ਗੁਰਨਾਮ ਸਿੰਘ ਚਢੂਨੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਮੁਅੱਤਲ ਕਰ ਦਿੱਤਾ ਗਿਆ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਮੁੱਖੀ ਗੁਰਨਾਮ ਸਿੰਘ ਚਢੂਨੀ ਨੇ ਖ਼ੁਦ ਨੂੰ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ ਹੋਣ ਅਤੇ ਸਿਆਸੀ ਪਾਰਟੀ ਬਣਾਉਣ ਦੀ ਚਰਚਾ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ।
ਗੁਰਨਾਮ ਸਿੰਘ ਚਢੂਨੀ ਨੇ ਕਰਨਾਲ ‘ਚ ਡੇਰਾ ਕਾਰ ਸੇਵਾ ‘ਚ ਸੰਗਠਨ ਦੇ ਮੁੱਖ ਅਹੁਦਾ ਅਧਿਕਾਰੀਆਂ ਨਾਲ 15 ਅਗਸਤ ਨੂੰ ਤਿਰੰਗਾ ਯਾਤਰਾ ਕੱਢਣ ਦੇ ਮੁੱਦੇ ‘ਤੇ ਚਰਚਾ ਨੂੰ ਪਹੁੰਚੇ ਸਨ।ਇਸ ਤੇ ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ‘ਚ ਸੱਦੇ ‘ਤੇ ਜ਼ਰੂਰ ਗਏ ਸੀ ਪਰ ਉਨ੍ਹਾਂ ਨੂੰ ਉੱਥੇ ਹੋਣ ਵਾਲੀ ਬਿਆਨਬਾਜ਼ੀ ਅਤੇ ਪਾਰਟੀ ਬਣਾਏ ਜਾਣ ਸੰਬੰਧੀ ਕੋਈ ਜਾਣਕਾਰੀ ਦਿੱਤੀ ਸੀ