Government Schemes

ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

ਚੰਡੀਗੜ੍ਹ, 04 ਮਾਰਚ 2025:  ਕੈਬਿਨਟ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਯੋਜਨਾਵਾਂ (Government Schemes) ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਾਈਆਂ ਜਾਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਇਨ੍ਹਾਂ ਦਾ ਲਾਭ ਲੈ ਸਕੇ।

ਇਸ ਦੌਰਾਨ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਯੋਜਨਾ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਯੋਜਨਾ, ਦਿਵਿਆਂਗ ਪੈਨਸ਼ਨ ਯੋਜਨਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਅਸ਼ੀਰਵਾਦ ਯੋਜਨਾ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ।

ਇਨ੍ਹਾਂ ਸਕੀਮਾਂ ਦੀ ਸਮੀਖਿਆ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੁਰੰਤ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ (Government Schemes) ‘ਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਖ਼ਤ ਹਦਾਇਤਾਂ ਦਿੱਤੀਆਂ ਕਿ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ।

ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਬੈਠਕ ‘ਚ ਮੌਜੂਦ ਸਨ।

Read More: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

Scroll to Top