June 24, 2024 1:29 am
ਬਜਟ

ਇਸ ਵਾਰ ਬਜਟ ‘ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ : ਹਰਪਾਲ ਚੀਮਾ

ਚੰਡੀਗੜ੍ਹ 12 ਮਈ 2022: ਪੰਜਾਬ ਵਿੱਚ ਇਤਿਹਾਸਕ ਬਹੁਮਤ ਨਾਲ ਸਰਕਾਰ ਵਿੱਚ ਆਈ ਆਮ ਆਦਮੀ ਪਾਰਟੀ ਨੇ ਇੱਕ ਤੋਂ ਬਾਅਦ ਇੱਕ ਕਈ ਵੱਡੇ ਫੈਸਲੇ ਲਏ ਹਨ। ਇਸੇ ਕੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਬਜਟ (budget) ‘ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ, ਜਿਸ ਨਾਲ ਆਮ ਜਨਤਾ ਨੂੰ ਕਾਫੀ ਰਾਹਤ ਮਿਲੇਗੀ।

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ (Harpal Cheema) ਨੇ ਬਜਟ ‘ਤੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਬਜਟ ‘ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ (budget) ਸਬੰਧੀ 20 ਹਜ਼ਾਰ ਤੋਂ ਵੱਧ ਸੁਝਾਅ ਪ੍ਰਾਪਤ ਹੋਏ ਹਨ, ਜਿਸ ਦੇ ਮੱਦੇਨਜ਼ਰ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ 5 ਸਾਲਾਂ ਵਿੱਚ ਪੂਰੇ ਕੀਤੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਮੀਟਿੰਗ ਕੀਤੀ ਮੀਟਿੰਗ ਦੌਰਾਨ ਸਮੂਹ ਡੀ.ਸੀ. ਅਤੇ ਐਸ.ਐਸ.ਪੀ. ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਾ ਜਾਵੇ, ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।