July 7, 2024 10:27 pm
School

12ਵੀਂ ਜਮਾਤ ਦਾ ਅੰਗਰੇਜ਼ੀ ਦਾ ਪਰਚ ਲੀਕ ਮਾਮਲੇ ‘ਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ

ਚੰਡੀਗੜ੍ਹ, 24 ਫਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੇ ਹੁਕਮਾਂ ‘ਤੇ 12ਵੀਂ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 12ਵੀ ਜਮਾਤ ਦਾ ਅੱਜ ਹੋਣ ਵਾਲਾ ਪਰਚ ਲੀਕ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਅੱਜ ਹੋਣ ਵਾਲਾ 12 ਵੀ ਜਮਾਤ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।

ਸ.ਬੈਂਸ ਨੇ ਇਸ ਦੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।