Dr. Arvind Sharma

ਹਰਿਆਣਾ ‘ਚ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ: ਡਾ. ਅਰਵਿੰਦ ਸ਼ਰਮਾ

ਹਰਿਆਣਾ, 28 ਜੂਨ 2025: ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਮੁੱਖ ਮੰਤਰੀ ਨਾਇਬ ਸੈਣੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਾਂ ਤਾਂ ਸ਼ਰਾਰਤੀ ਅਨਸਰ ਹਰਿਆਣਾ ਛੱਡ ਦੇਣ ਜਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ।

ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਸਰਕਾਰ ਦਾ ਹਿੱਸਾ ਵੀ ਰਹੇ ਹਨ। ਜੇਕਰ ਉਨ੍ਹਾਂ ਨੂੰ ਪਤਾ ਹੈ ਕਿ ਇਹ ਅਧਿਕਾਰੀ ਸ਼ਰਾਰਤੀ ਅਨਸਰਾਂ ਨਾਲ ਮਿਲੀਭੁਗਤ ‘ਚ ਹਨ, ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਅਤੇ ਕਾਰਵਾਈ ਕਰਵਾਉਣੀ ਚਾਹੀਦੀ ਹੈ, ਕਿਉਂਕਿ ਸਰਕਾਰ ਕਾਨੂੰਨ ਵਿਵਸਥਾ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਬੀਤੇ ਦਿਨ ਰੋਹਤਕ ਪਹੁੰਚੇ ਅਤੇ ਸਾਬਕਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਂ ਪਰਮੇਸ਼ਵਰੀ ਦੇਵੀ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੀ ਭਾਬੀ ਰਾਜਵੰਤੀ ਦੇ ਦੇਹਾਂਤ ‘ਤੇ ਉਨ੍ਹਾਂ ਦੇ ਘਰ ਜਾ ਕੇ ਦੁੱਖ ਪ੍ਰਗਟ ਕੀਤਾ। ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਅਪਰਾਧ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਹਰ ਰੋਜ਼ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੁਰੂਗ੍ਰਾਮ ਅਤੇ ਸੋਨੀਪਤ ‘ਚ ਸ਼ਰਾਰਤੀ ਅਨਸਰਾਂ ਵਿਰੁੱਧ ਪੁਲਿਸ ਵੱਲੋਂ ਸ਼ੁਰੂ ਕੀਤੀ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਪਰਾਧ ‘ਤੇ ਰੋਕ ਨਹੀਂ ਲੱਗ ਜਾਂਦੀ।

Read More: ਰੋਹਤਕ ਵੀਟਾ ਪਲਾਂਟ ਦੇ ਦਾਇਰੇ ‘ਚ 158 ਨਵੇਂ ਬੂਥ ਸਥਾਨ ਕੀਤੇ ਚਿੰਨ੍ਹਿਤ: ਡਾ. ਅਰਵਿੰਦ ਸ਼ਰਮਾ

Scroll to Top