ਮਾਲੇਰਕੋਟਲਾ 06 ਮਈ 2024: ਚੋਣਾਂ (election) ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਕੰਮ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਨੇ ਜ਼ਿਲ੍ਹੇ ਦੇ ਪੋਲਿੰਗ ਸਟਾਫ਼ ਨੂੰ ਅਪੀਲ ਕਰਦਿਆ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਅਮਨ ਅਤੇ ਸਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ ।
ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਚੋਣਾਂ ਵਿੱਚ ਕਰਮਚਾਰੀ ਬਿਨ੍ਹਾਂ ਕਿਸੇ ਕਾਰਨ ਤੋਂ ਚੋਣ ਪ੍ਰਕਿਰਿਆ ਵਿਚ ਡਿਊਟੀ ਕਰਨ ਤੋਂ ਗੁਰੇਜ਼ ਕਰਦੇ ਹਨ ਜਦਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਦੇ ਲਈ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਾਂ
ਉਨ੍ਹਾਂ ਦੱਸਿਆ ਕਿ ਚੋਣ ਡਿਊਟੀਆਂ ਆਉਣ ਤੋਂ ਬਾਅਦ ਮੁਲਾਜ਼ਮ ਲਗਾਤਾਰ ਡਿਊਟੀ ਕਟਵਾਉਣ ਲਈ ਅਰਜ਼ੀਆਂ ਦੇ ਰਹੇ ਹਨ ।ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਸਪਸਟ ਕੀਤਾ ਕਿ ਜੇਕਰ ਕੋਈ ਮੁਲਾਜ਼ਮ ਪ੍ਰਸ਼ਾਸਨ ਨੂੰ ਗਲਤ ਤੱਥਾਂ ਜਾਂ ਮਜਬੂਰੀ ਦੇ ਆਧਾਰ ਉਤੇ ਡਿਊਟੀ ਕਟਵਾਉਣ ਲਈ ਅਪਲਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਹਰ ਸੰਭਵ ਸਹੂਲਤ ਉਪਲਬੱਧ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।
ਚੋਣਾਂ (election) ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਿਨਾਂ ਕਿਸੀ ਵੈਲਿਡ ਰੀਜ਼ਨ ਤੋਂ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ ਤੇ ਇਸ ਲਈ ਆਪਣੀ ਚੋਣ ਡਿਊਟੀ ਕਟਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਅਤੇ ਜੇ ਕੋਈ ਅਧਿਕਾਰੀ ਕਰਮਚਾਰੀ ਬਿਨਾਂ ਕਿਸੇ ਵੈਲਿਡ ਰੀਜਨ ਤੋਂ ਸਿਫ਼ਾਰਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਹੋਰ ਕਿਹਾ ਕਿ ਚੋਣ ਡਿਊਟੀ ਤੋਂ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਰਾਹਤ ਮਿਲ ਸਕਦੀ ਹੈ, ਜੋ ਮੈਡੀਕਲ ਸ਼ਰਤਾਂ ਦੇ ਆਧਾਰ ਉਤੇ ਡਿਊਟੀ ਕਰਨ ਦੇ ਸਮਰੱਥ ਨਹੀਂ ਹੋਣਗੇ। ਜੇਕਰ ਕੋਈ ਫਰਜ਼ੀ ਜਾਂ ਗਲਤ ਮੈਡੀਕਲ ਸਰਟੀਫਿਕੇਟ ਬਣਵਾ ਕੇ ਡਿਊਟੀ ਤੋਂ ਬਚਣ ਦਾ ਯਤਨ ਕਰੇਗਾ ਜਾਂ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੋਲਿੰਗ ਸਟਾਫ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਤੇ ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਸਥਾਪਿਤ ਕੀਤੀ ਗਈ ਹੈ । ਕਿਹਾ ਕਿ ਜੇਕਰ ਕਰਮਚਾਰੀ ਸਿਹਤ ਖਰਾਬ ਹੋਣ ਜਾਂ ਕੋਈ ਵੈਧ ਰੀਜ਼ਨ ਕਰਕੇ ਡਿਊਟੀ ਤੇ ਹਾਜ਼ਰ ਨਹੀਂ ਹੋ ਸਕਦਾ ਤਾਂ ਇਸ ਸਬੰਧੀ ਕਮੇਟੀ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਡਿਊਟੀ ਤੋਂ ਛੋਟ ਸਬੰਧੀ ਫੈਸਲਾ ਦੇਵੇਗੀ।
ਉਨ੍ਹਾਂ ਨੇ ਕਿਹਾ ਕਿ ਜੇ ਕੋਈ ਕਰਮਚਾਰੀ ਝੂਠ ਬੋਲ ਕੇ ਜਾਂ ਬਿਨਾਂ ਕਿਸੇ ਵੈਧ ਰੀਜ਼ਨ ਦੇ ਡਿਊਟੀ ਤੋਂ ਛੋਟ ਲੈਦਾਂ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਮੈਡੀਕਲ ਸਰਟੀਫਿਕੇਟ ਦੇਣ ਤੋਂ ਗੁਰੇਜ ਕਰਨ ।