Site icon TheUnmute.com

ਗੁਣਵੱਤਾ ਦੇ ਮਿਆਰਾਂ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ: ਹਰਭਜਨ ਸਿੰਘ ਨੇ ਈ.ਟੀ.ਓ.

Harbhajan Singh ETO

ਚੰਡੀਗੜ੍ਹ, 22 ਅਗਸਤ 2024: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ। ਇਸ ਬੈਠਕ ‘ਚ ਸੰਬੰਧਿਤ ਵਿੰਗ ਦੀਆਂ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਅਤੇ ਇਸ ਦੇ ਕੰਮਕਾਜ ਦਾ ਮੁਲਾਂਕਣ ਕੀਤਾ ਗਿਆ | ਬਿਜਲੀ ਮੰਤਰੀ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਪੰਜਾਬ ਬਿਜਲੀ ਮੰਤਰੀ (Harbhajan Singh ETO) ਨੇ ਅਧਿਕਾਰੀਆਂ ਨੂੰ ਨਿੱਜੀ ਵਿਕਰੇਤਾਵਾਂ ਤੋਂ ਡਿਲੀਵਰੀ ਸਵੀਕਾਰ ਕਰਨ ਤੋਂ ਪਹਿਲਾਂ ਟਰਾਂਸਫਾਰਮਰਾਂ ਅਤੇ ਹੋਰ ਸਮੱਗਰੀਆਂ ਦੀ ਜਾਂਚ ਕਰਦੇ ਸਮੇਂ ਬਹੁਤ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਿਆਰਾਂ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਆਪਸੀ ਤਾਲਮੇਲ ਉਨ੍ਹਾਂ ਨੂੰ ਸੰਚਾਲਨ ਦੀਆਂ ਜਟਿਲਤਾਵਾਂ ਨੂੰ ਸਮਝਣ ਅਤੇ ਸੁਧਾਰ ਲਈ ਖੇਤਰਾਂ ਦੀ ਪਛਾਣ ਕਰਨ ਦੇ ਯੋਗ ਬਣਾਏਗਾ। ਬੈਠਕ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਹਿੱਤਾਂ ਨੂੰ ਪਹਿਲ ਦੇਣ ‘ਤੇ ਜ਼ੋਰ ਦਿੱਤਾ।

Exit mobile version