ਚੰਡੀਗੜ੍ਹ, 11 ਨਵੰਬਰ 2024: ਹਵਾ ਪ੍ਰਦੂਸ਼ਣ (Air pollution) ਨੂੰ ਲੈ ਕੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਚੱਲ ਰਹੀ ਹੈ | ਦਿੱਲੀ-ਐਨਸੀਆਰ ‘ਚ ਖ਼ਰਾਬ ਹਵਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਕਰਦਿਆਂ ਕਿਹਾ ਹੈ ਕਿ ਕੋਈ ਵੀ ਧਰਮ ਪ੍ਰਦੂਸ਼ਣ ਵਧਾਉਣ ਲਈ ਉਤਸ਼ਾਹਿਤ ਨਹੀਂ ਕਰਦਾ। ਜੇਕਰ ਪਟਾਕੇ ਚਲਾਏ ਜਾਂਦੇ ਹਨ ਤਾਂ ਸਾਫ਼ ਹਵਾ ਨਹੀਂ ਮਿਲਦੀ, ਜੋ ਕਿ ਧਾਰਾ 21 ਯਾਨੀ ਜੀਵਨ ਦੇ ਅਧਿਕਾਰ ਦੀ ਉਲੰਘਣਾ ਹੈ।
ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਇਹ ਹਲਫ਼ਨਾਮਾ ਨਿੱਜੀ ਤੌਰ ‘ਤੇ 25 ਨਵੰਬਰ ਤੱਕ ਦੇਣ ਲਈ ਕਿਹਾ ਹੈ, ਇਸ ਹਲਫਨਾਮੇ ‘ਚ ਇਹ ਦੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਉਨ੍ਹਾਂ ਨੇ ਕੀ ਕਦਮ ਚੁੱਕੇ ਹਨ ?। ਅਦਾਲਤ ਨੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਸਾਰੇ ਸੂਬਿਆਂ ਨੂੰ ਇਹ ਵੀ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਦੂਸ਼ਣ (Air pollution) ਨੂੰ ਘੱਟ ਕਰਨ ਲਈ ਕੀ ਕਦਮ ਚੁੱਕੇ ਹਨ।
Read More: ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮਾਂ ਤੇ ਉਪਰਾਲੇ ਬੇਹੱਦ ਜ਼ਰੂਰੀ: PM ਮੋਦੀ
ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਦਿੱਲੀ ਪੁਲਿਸ ਨੂੰ ਸਖ਼ਤ ਝਾੜ ਪਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ‘ਤੇ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਗਈ ਸੀ ਅਤੇ ਸਿਰਫ਼ ਦਿਖਾਵੇ ਲਈ ਸੀ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਹੁਕਮਾਂ ਦੀ ਪੂਰੀ ਪਾਲਣਾ ਲਈ ਵਿਸ਼ੇਸ਼ ਸੈੱਲ ਦਾ ਗਠਨ ਕੀਤਾ ਜਾਵੇ । ਇਸਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ ਕਿ ਕੋਈ ਵੀ ਲਾਇਸੈਂਸ ਤੋਂ ਬਿਨਾਂ ਪਟਾਕਿਆਂ ਦਾ ਉਤਪਾਦਨ ਅਤੇ ਵਿਕਰੀ ਨਾ ਕਰ ਸਕੇ।