July 2, 2024 9:09 pm
Public Works Department

ਸੂਬੇ ‘ਚ ਕੋਲੇ ਦੀ ਕਮੀ ਨਹੀਂ, ਜਲਦ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 29 ਮਾਰਚ 2022: ਪੰਜਾਬ ‘ਚ ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ । ਇਸ ਮੁੱਦੇ ‘ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੰਦਿਆਂ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ।

ਇਸਦੇ ਨਾਲ ਹੀ ਹਰਭਜਨ ਸਿੰਘ ਈਟੀਓ  (Harbhajan Singh ETO) ਨੇ ਕਿਹਾ ਕਿ ਝਾਰਖੰਡ ਤੋਂ ਕੋਲਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ‘ਚ ਪ੍ਰੀਪੇਡ ਮੀਟਰ ਲਾਉਣ ਸੰਬੰਧੀ ਕੀਤੇ ਸਵਾਲ ‘ਤੇ ਸਮਾਰਟ ਬਿਜਲੀ ਮੀਟਰ ਲਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਜਲਦ ਹੀ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਜਿਸ ਸੰਬੰਧੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ‘ਚ ਕੋਲੇ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਪੰਜਾਬ ‘ਚ ਕੋਲੇ ਦੀ ਕੋਈ ਕਮੀ ਹੋਵੇਗੀ, ਜਿਸ ਲਈ ਅਸੀਂ ਡਿਊਟੀ ਲਗਾਈ ਹੈ।