Jails

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

Scroll to Top