Site icon TheUnmute.com

ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ ‘ਚ ਛੋਟ ਨੂੰ ਮਨਜ਼ੂਰੀ

INDIAN STAMP ACT 1899

ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇੱਕ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਤੇ ਹਸਪਤਾਲਾਂ ਦੇ ਵੱਖ-ਵੱਖ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ ਪੰਜਾਬ ਡੈਂਟਲ ਐਜੂਕੇਸ਼ਨ ਸਰਵਿਸ (ਗਰੁੱਪ ਏ) ਰੂਲਜ਼ 2016 ਦੀ ਧਾਰਾ 8 ਦੀ ਉਪ ਧਾਰਾ 4 ਵਿੱਚ ਦਰਜ ਕਰਨ ਲਈ ਚੌਥੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਮੈਡੀਕਲ ਸਿੱਖਿਆ ਸਰਵਿਸ (ਗਰੁੱਪ ਏ) ਵਿੱਚ ਕੀਤੀ ਸੋਧ ਦੀ ਤਰਜ਼ ਉਤੇ ਤਰੱਕੀ ਰਾਹੀਂ ਪੰਜਾਬ ਸਿਵਲ ਡੈਂਟਲ ਸਰਵਿਸਜ਼ (CIVIL DENTAL SERVICES) ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 37+8=45 ਹੋ ਜਾਵੇਗੀ, ਜਿਸ ਨਾਲ ਸਹਾਇਕ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਤੇ ਪ੍ਰੋਫੈਸਰ ਦੀਆਂ ਆਸਮੀਆਂ ਲਈ ਯੋਗ ਉਮੀਦਵਾਰ ਉਪਲਬਧ ਹੋਣੇ ਯਕੀਨੀ ਬਣਨਗੇ। ਉਮਰ ਹੱਦ 45 ਸਾਲ ਤੈਅ ਹੋਣ ਨਾਲ ਇਸ ਫੈਸਲੇ ਨਾਲ ਜਿੱਥੇ ਡੈਂਟਲ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ, ਉੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ।

Exit mobile version