ਲੋਕ ਸਭਾ ਹਲਕਾ ਸੰਗਰੂਰ ਦੇ ਨੋਡਲ ਅਧਿਕਾਰੀਆਂ ਤੇ ਟੀਮਾਂ ਨੂੰ ਪੋਸਟਲ ਬੈਲਟ ਸਬੰਧੀ ਸਿਖਲਾਈ ਦਿੱਤੀ

ਸੰਗਰੂਰ

ਸੰਗਰੂਰ, 4 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ 9 ਵਿਧਾਨ ਸਭਾ ਸੈਗਮੈਂਟਾਂ ਦੇ ਅਧਿਕਾਰੀਆਂ ਨੂੰ ਪੋਸਟਲ ਬੈਲਟ ਸਬੰਧੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ।

ਲੋਕ ਸਭਾ ਚੋਣਾਂ-2024 ਦੌਰਾਨ ਜਿਹੜੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਚੋਣ ਕਮਿਸ਼ਨ ਵੱਲੋਂ ਪ੍ਰਦਾਨ ਕੀਤੀ ਗਈ ਹੈ, ਉਨ੍ਹਾਂ ਨਾਲ ਸਬੰਧਤ ਨੋਡਲ ਅਫ਼ਸਰਾਂ, ਸਹਾਇਕ ਨੋਡਲ ਅਫ਼ਸਰਾਂ ਤੇ ਟੀਮਾਂ ਨੂੰ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਦੀ ਨਿਗਰਾਨੀ ਹੇਠ ਪੋਸਟਲ ਬੈਲਟ ਦੇ ਨੋਡਲ ਅਫ਼ਸਰ ਕਰਨਬੀਰ ਸਿੰਘ ਰੰਧਾਵਾ ਨੇ ਸਿਖਲਾਈ ਦਿੱਤੀ।

ਉਨ੍ਹਾਂ ਨੇ ਫਾਰਮ ਨੰਬਰ 12, 12-ਏ, 13-ਏ, 13-ਬੀ, 13-ਸੀ ਅਤੇ 13-ਡੀ ਸਬੰਧੀ ਪੋਸਟਲ ਬੈਲਟ ਭਰਵਾਉਣ ਦੀ ਪ੍ਰਕਿਰਿਆ ਅਤੇ ਫੈਸੀਲੀਟੇਸ਼ਨ ਕੇਂਦਰਾਂ ਵਿੱਚ ਹੋਣ ਵਾਲੀ ਕਾਰਵਾਈ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ। ਇਸ ਦੌਰਾਨ ਅਧਿਕਾਰੀਆਂ ਜਾਂ ਟੀਮ ਮੈਂਬਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।