Site icon TheUnmute.com

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਹੋਵੇਗੀ ਸ਼ੁਰੂ

chandigarh

ਚੰਡੀਗੜ੍ਹ 27 ਨਵੰਬਰ 2921 : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਮੁੱਖ ਚੋਣ ਅਧਿਕਾਰੀ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਵੋਟਾਂ 24 ਦਸੰਬਰ ਨੂੰ ਪੈਣਗੀਆਂ ਅਤੇ ਨਤੀਜੇ 27 ਦਸੰਬਰ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਮੀਦਵਾਰ 4 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ।

ਇਸ ਵਾਰ ਚੋਣ ਕਮਿਸ਼ਨ ਨੇ ਮੋਬਾਈਲ ਐਪ ਤਿਆਰ ਕੀਤੀ ਹੈ। ਵੋਟਰ ਇਸ ਐਪ ਰਾਹੀਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਦੱਸ ਦੇਈਏ ਕਿ ਅਕਾਲੀ ਦਲ ਦੇ 9 ਉਮੀਦਵਾਰਾਂ ਦੇ ਐਲਾਨ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

Exit mobile version