Site icon TheUnmute.com

ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

Hisar

ਚੰਡੀਗੜ੍ਹ, 7 ਮਈ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਸਵੇਰੇ 11:00 ਵਜੇ ਕੀਤੀ ਜਾਵੇਗੀ।

ਇਸ ਤੋਂ ਬਾਅਦ ਕੋਈ ਵੀ ਉਮੀਦਵਾਰ 17 ਮਈ ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਆਪਣੀ ਨਾਮਜ਼ਦਗੀ ਵਾਪਸ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ 1 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ। ਨਾਮਜ਼ਦਗੀ ਦੇ ਪਹਿਲੇ ਦਿਨ ਹਮੀਰਪੁਰ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਰਮੇਸ਼ ਚੰਦ ਸਾਰਥੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਹਿਮਾਚਲ ਪ੍ਰਦੇਸ਼ (Himachal Pradesh) ਵਿੱਚ 9 ਮਈ ਤੋਂ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਚੋਣ ਪ੍ਰਚਾਰ ਤੇਜ਼ ਹੋ ਜਾਵੇਗਾ। 9 ਮਈ ਨੂੰ ਵਿਕਰਮਾਦਿੱਤਿਆ ਸਿੰਘ ਮੰਡੀ ‘ਚ ਅਤੇ ਆਨੰਦ ਸ਼ਰਮਾ ਕਾਂਗੜਾ ‘ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਹਮੀਰਪੁਰ ‘ਚ ਸਤਪਾਲ ਰਾਏਜ਼ਾਦਾ 10 ਨੂੰ ਅਤੇ ਵਿਨੋਦ ਸੁਲਤਾਨਪੁਰੀ 13 ਮਈ ਨੂੰ ਸ਼ਿਮਲਾ ‘ਚ ਨਾਮਜ਼ਦਗੀ ਦਾਖਲ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਵੀ ਮੌਜੂਦ ਰਹਿਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਾਂਗਰਸ ਵੱਲੋਂ ਹਰ ਸੰਸਦੀ ਸੀਟ ‘ਤੇ ਚੋਣ ਪ੍ਰਚਾਰ ਬੈਠਕਾਂ ਕੀਤੀਆਂ ਜਾਣਗੀਆਂ।

ਕਾਂਗੜਾ ਤੋਂ ਭਾਜਪਾ ਉਮੀਦਵਾਰ ਰਾਜੀਵ ਭਾਰਦਵਾਜ 10 ਨੂੰ, ਅਨੁਰਾਗ ਠਾਕੁਰ ਹਮੀਰਪੁਰ ਅਤੇ ਸੁਰੇਸ਼ ਕਸ਼ਯਪ 13 ਮਈ ਨੂੰ ਸ਼ਿਮਲਾ ਤੋਂ ਨਾਮਜ਼ਦਗੀ ਦਾਖਲ ਕਰਨਗੇ। ਕੰਗਨਾ ਰਣੌਤ 14 ਮਈ ਨੂੰ ਮੰਡੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਭਾਜਪਾ ਨਾਮਜ਼ਦਗੀਆਂ ਭਰਨ ਤੋਂ ਬਾਅਦ ਜਨਤਕ ਬੈਠਕਾਂ ਵੀ ਕਰੇਗੀ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਜੈਰਾਮ ਠਾਕੁਰ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

Exit mobile version