ਚੰਡੀਗੜ੍ਹ, 21 ਮਾਰਚ 2023: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਵਿੱਚ ਦਿੱਤੀ ਹੈ।| ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਬਾਹਰ ਹੈ, ਪੁਲਿਸ ਵਲੋਂ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਅੱਜ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਪੁੱਛਿਆ ਕਿ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਤਾਂ ਹੁਣ ਤੱਕ ਗ੍ਰਿਫਤ ਤੋਂ ਬਾਹਰ ਕਿਉਂ ਹੈ, ਜਦਕਿ ਸਾਥੀ ਫੜੇ ਗਏ ਹਨ , 80 ਹਜ਼ਾਰ ਪੁਲਿਸਕਰਮੀ ਕੀ ਕਰ ਰਹੇ ਸਨ, ਤਾਂ ਇਹ ਖੁਫੀਆ ਤੰਤਰ ਦੀ ਅਸਫਲਤਾ ਹੈ..?