Site icon TheUnmute.com

ਬਿਹਾਰ : ਨੂਡਲਜ਼ ਫੈਕਟਰੀ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 11, CM ਨਿਤੀਸ਼ ਕੁਮਾਰ ਨੇ ਜਤਾਇਆ ਦੁੱਖ

Noodles factory

ਬਿਹਾਰ 26 ਦਸੰਬਰ 2021 : ਮੁਜ਼ੱਫਰਪੁਰ ਜ਼ਿਲੇ ਦੇ ਬੇਲਾ ‘ਚ ਐਤਵਾਰ ਸਵੇਰੇ ਇਕ ਨੂਡਲਜ਼ ਫੈਕਟਰੀ (Noodles factory) ਵਿਚ ਹੋਏ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੁਲਸ ਮੁਤਾਬਕ ਬੇਲਾ ਇੰਡਸਟਰੀਅਲ ਏਰੀਆ, ਫੇਜ਼-2 ‘ਚ ਸਥਿਤ ਨੂਡਲਜ਼ ਫੈਕਟਰੀ ‘ਚ ਐਤਵਾਰ ਸਵੇਰੇ ਬਾਇਲਰ ‘ਚ ਧਮਾਕਾ ਹੋ ਗਿਆ। ਇਸ ਕਾਰਨ ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਤੱਕ 8 ਮਜ਼ਦੂਰਾਂ ਦੀਆਂ ਵਿਗੜ ਚੁੱਕੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ ਅੱਧੀ ਦਰਜਨ ਜ਼ਖ਼ਮੀ ਸ੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਹਨ। ਤਿੰਨ ਜ਼ਖਮੀਆਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਇਸ ਦੌਰਾਨ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਡੀ.ਐਮ., ਐਸ.ਐਸ.ਪੀ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਤੋਂ ਬਾਅਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਵੀ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਤੋਂ 5 ਕਿਲੋਮੀਟਰ ਦੇ ਦਾਇਰੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਆਸ-ਪਾਸ ਦੀਆਂ ਫੈਕਟਰੀਆਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਫੈਕਟਰੀ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਵਿਧਾਇਕ ਵਿਜੇਂਦਰ ਚੌਧਰੀ ਅਤੇ ਮੇਅਰ ਰਾਕੇਸ਼ ਕੁਮਾਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਬੁਆਇਲਰ ਰੂਮ ‘ਚ 25 ਕਰਮਚਾਰੀ ਮੌਜੂਦ ਸਨ। ਸ਼ਿਫਟ ਬਦਲਣ ਦੌਰਾਨ ਸਫਾਈ ਦਾ ਕੰਮ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਪਹੁੰਚ ਗਈ।

Exit mobile version