ਚੰਡੀਗੜ੍ਹ, 20 ਮਾਰਚ 2025: ਹਰਿਆਣਾ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਆਉਣ ਵਾਲੇ 6 ਮਹੀਨਿਆਂ ‘ਚ ਹਰਿਆਣਾ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਸੜਕਾਂ ਦੀ ਮੁਰੰਮਤ ਸਬੰਧੀ ਵਿਰੋਧੀ ਧਿਰ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ‘ਚ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਅਗਲੇ 6 ਮਹੀਨਿਆਂ ‘ਚ ਸੂਬੇ ‘ਚ ਇੱਕ ਵੀ ਸੜਕ ਟੁੱਟੀ ਨਹੀਂ ਮਿਲੇਗੀ। ਹਰਿਆਣਾ ਸਰਕਾਰ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰਕੇ ਅਤੇ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਕੇ ਵਿਕਾਸ ਨੂੰ ਤੇਜ਼ ਕਰਨ ਲਈ ਕੰਮ ਕਰੇਗੀ।
ਦੂਜੇ ਪਾਸੇ ਹਰਿਆਣਾ (Haryana)ਦੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਨੇ ਨਾਰਨੌਦ ‘ਚ ਬਾਈਪਾਸ ਦੇ ਨਿਰਮਾਣ ਲਈ 1825.43 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਰਣਬੀਰ ਗੰਗਵਾ ਬੀਤੇ ਦਿਨ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਨਾਰਨੌਂਦ ਦੇ ਵਿਧਾਇਕ ਜੱਸੀ ਪੇਟਵਾੜ ਵੱਲੋਂ ਪੁੱਛੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ।
ਮੰਤਰੀ ਗੰਗਵਾ ਨੇ ਕਿਹਾ ਕਿ ਨਾਰਨੌਦ ਸ਼ਹਿਰ ਲਈ ਇੱਕ ਨਵਾਂ 4.47 ਕਿਲੋਮੀਟਰ ਲੰਬਾ ਬਾਈਪਾਸ ਬਣਾਉਣ ਦਾ ਪ੍ਰਸਤਾਵ ਸੀ, ਜਿਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਸਦਨ ਨੂੰ ਇਹ ਵੀ ਦੱਸਿਆ ਕਿ ਨਾਰਨੌਦ ‘ਚ ਬਾਈਪਾਸ ਦੇ ਨਿਰਮਾਣ ਲਈ ਈ-ਭੂਮੀ ਪੋਰਟਲ ਰਾਹੀਂ ਜ਼ਮੀਨ ਖਰੀਦਣ ਦਾ ਪ੍ਰਸਤਾਵ ਪ੍ਰਕਿਰਿਆ ਅਧੀਨ ਹੈ।
Read More: ਪਾਣੀਪਤ ਸ਼ਹਿਰ ‘ਚ ਪੁਰਾਣੀਆਂ ਤੇ ਲਟਕਦੀਆਂ ਤਾਰਾਂ ਨੂੰ ਬਦਲਣ ਲਈ 16.87 ਕਰੋੜ ਰੁਪਏ ਦਾ ਟੈਂਡਰ ਜਾਰੀ: ਅਨਿਲ ਵਿਜ