ਚੰਡੀਗੜ੍ਹ 06 ਸਤੰਬਰ 2022: ਪੰਜਾਬ ‘ਚ ਗਰੀਬ ਜਨਤਾ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ (Ration Cards) ਬਣਾਏ ਗਏ ਹਨ, ਪਰ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸਦੇ ਚੱਲਦੇ ਸੂਬੇ ਦੇ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਗਏ ਹਨ |
ਪੰਜਾਬ ਸਰਕਾਰ ਹੁਣ ਇਸ ਮੁੱਦੇ ‘ਤੇ ਸਖ਼ਤ ਦਿਖਾਈ ਦੇ ਰਹੀ ਹੈ | ਪੰਜਾਬ ਸਰਕਾਰ ਹੁਣ ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲੇ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਤਿਆਰੀ ‘ਚ ਹੈ । ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ (Ration Cards) ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।