Site icon TheUnmute.com

ਰਾਜ ਭਵਨ ‘ਚ ਨਹੀਂ, ਸ਼ਹੀਦ ਭਗਤ ਸਿੰਘ ਦੇ ਪਿੰਡ ‘ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂਗਾ: ਭਗਵੰਤ ਮਾਨ

Bhagwant Mann

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਧੂਰੀ ਸੀਟ ਤੋਂ ਜਿੱਤਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਰਾਜ ਭਵਨ ਵਿੱਚ ਨਹੀਂ ਬਲਕਿ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਾਂਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਹੋਵੇਗੀ, ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਮਾਨ ਨੇ ਧੂਰੀ ਸੀਟ 58,206 ਵੋਟਾਂ ਦੇ ਫਰਕ ਨਾਲ ਜਿੱਤੀ ਹੈ।

Exit mobile version