ਫੌਜਾ ਸਿੰਘ ਸਰਾਰੀ

ਅਸਤੀਫਾ ਹੀ ਨਹੀਂ, ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਵੀ ਹੋਵੇ ਜਾਂਚ: ਅਸ਼ਵਨੀ ਸ਼ਰਮਾ

ਚੰਡੀਗੜ੍ਹ 07 ਜਨਵਰੀ 2023: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ | ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਹੈ ਕਿ ਸਰਾਰੀ ਦਾ ਅਸਤੀਫਾ ਹੀ ਨਹੀਂ, ਸਗੋਂ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਮਾਮਲਾ ਲਗਾਤਾਰ ਉਠਾਇਆ ਜਾ ਰਿਹਾ ਸੀ। ਹਾਲਾਂਕਿ ਪੰਜਾਬ ਸਰਕਾਰ ਨੂੰ ਸਰਾਰੀ ਹਟਾਉਣ ਲਈ 6 ਮਹੀਨੇ ਲੱਗ ਗਏ। ਅਜਿਹੇ ‘ਚ ਸਰਾਰੀ ਦੇ ਅਸਤੀਫੇ ਨਾਲ ਹੀ ਮਾਮਲਾ ਨਹੀਂ ਰੁਕੇਗਾ, ਸਗੋਂ ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਸਰਾਰੀ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ।

Scroll to Top