ਚੰਡੀਗੜ੍ਹ 13 ਮਾਰਚ 2022: ਪੰਜਾਬ ਵਿਧਾਨ ਸਭਾ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਅੱਜ ਯਾਨੀ ਐਤਵਾਰ ਨੂੰ ਅੰਮ੍ਰਿਤਸਰ ‘ਚ ਜੇਤੂ ਰੋਡ ਸ਼ੋਅ ਕੱਢਣ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜਿੱਤ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅੰਮ੍ਰਿਤਸਰ ਵਿਖੇ ਪਹੁੰਚੇ |ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਆਪਣੇ ਸੀਨੀਅਰ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਕਿਹਾ ਕਿ ਮੈਂ ਮੁਖ ਮੰਤਰੀ ਨਹੀਂ ਸਗੋਂ ਆਮ ਇਨਸਾਨ ਬਣ ਕੇ ਜਾ ਰਿਹਾ ਦਰਬਾਰ ਸਾਹਿਬ ਜਾ ਰਿਹਾ ਹਾਂ |
October 1, 2024 8:58 am