Raj Lali Gill

ਕੇਂਦਰੀ ਬਜਟ ‘ਚ ਬੀਬੀਆਂ ਦੀ ਭਲਾਈ ਤੇ ਸਸ਼ਕਤੀਕਰਨ ਲਈ ਕੁਝ ਵੀ ਨਹੀਂ ਗਿਆ: ਰਾਜ ਲਾਲੀ ਗਿੱਲ

ਚੰਡੀਗੜ੍ਹ, 24 ਜੁਲਾਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ 2024 ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਅਸੰਤੁਸ਼ਟਤੀ ਜ਼ਾਹਿਰ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ‘ਚ ਬੀਬੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਕੁਝ ਨਹੀਂ ਕੀਤਾ ਗਿਆ | ਇਹ ਬਜਟ ਬੀਬੀਆਂ ਦੀ ਅਹਿਮ ਲੋੜਾਂ ਨੂੰ ਪੂਰਾ ਕਰਨ ‘ਚ ਨਾਕਾਮ ਰਿਹਾ |

ਰਾਜ ਲਾਲੀ ਗਿੱਲ (Raj Lali Gill) ਨੇ ਕਿਹਾ ਕਿ ਕੇਂਦਰੀ ਬਜਟ ‘ਚ ਬੀਬੀਆਂ ਦੇ ਫਿਕਰਮੰਦ ਹਲਾਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ ਕੀਤਾ ਗਿਆ ਹੈ | ਉਨਾਂ ਨੇ ਇਸ ਕੇਂਦਰੀ ਬਜਟ ਨੂੰ ਮਹਿਜ਼ ਇਕ ਦਿਖਾਵਾ ਦੱਸਿਆ ਅਤੇ ਜਦੋਂ ਤੱਕ ਇਹ ਲਾਗੂ ਹੋਣਗੇ ਉਦੋਂ ਤੱਕ ਅਗਲਾ ਬਜਟ ਆ ਜਾਵੇਗਾ। ਉਨ੍ਹਾਂ ਨੇ ਹਿੰਸਾ ਪੀੜਤ ਦੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਵਾਲੇ ਵਨ ਸਟਾਪ ਸੈਂਟਰਾਂ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ, ਜਿਨ੍ਹਾਂ ਲਈ ਕੋਈ ਵਾਧੂ ਫ਼ੰਡ ਨਹੀਂ ਰੱਖੇ ਗਏ |

ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਹਰ ਸਾਲ 2 ਕਰੋੜ ਨੌਕਰੀਆਂ ਦੇ ਰਹੀ ਹੈ, ਪਰ ਇਸ ਦਾਅਵੇ ਲਈ ਬਜਟ ‘ਚ ਕੋਈ ਠੋਸ ਉਪਾਅ ਨਹੀਂ ਕੀਤਾ ਗਿਆ |

Scroll to Top