ਚੰਡੀਗੜ੍ਹ 15 ਅਕਤੂਬਰ 2022: ਟਰਾਂਸਪੋਰਟ ਵਿਭਾਗ ਨੇ ਦਿੱਲੀ ਵਿੱਚ ਰਜਿਸਟਰਡ 19 ਲੱਖ ਵਾਹਨ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਨੇ ਆਪਣੇ ਵਾਹਨਾਂ ਲਈ ਪ੍ਰਦੂਸ਼ਣ ਕੰਟਰੋਲ (PUC) ਸਰਟੀਫਿਕੇਟ ਨਹੀਂ ਲਏ ਹਨ। ਨੋਟਿਸ ਵਿੱਚ ਵਾਹਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪੀਯੂਸੀ ਬਣਵਾ ਲੈਣ ਨਹੀਂ ਤਾਂ 10,000 ਰੁਪਏ ਦਾ ਚਲਾਨ ਕੱਟਿਆ ਜਾਵੇਗਾ।
ਟਰਾਂਸਪੋਰਟ ਵਿਭਾਗ ਦੇ ਸੰਯੁਕਤ ਕਮਿਸ਼ਨਰ ਡਾ: ਨਵਲੇਂਦਰ ਕੁਮਾਰ ਸਿੰਘ ਨੇ ਕਿਹਾ ਹੈ ਕਿ ਟਰਾਂਸਪੋਰਟ ਵਿਭਾਗ ਉਨ੍ਹਾਂ ਵਾਹਨਾਂ ਨੂੰ ਨੋਟਿਸ ਭੇਜ ਰਿਹਾ ਹੈ, ਜਿਨ੍ਹਾਂ ਦੀ ਪੀ.ਯੂ.ਸੀ.ਸੀ. ਦੀ ਮਿਆਦ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਫਿਰ ਵੀ ਆਪਣੇ ਵਾਹਨਾਂ ਦੇ ਪੀ.ਯੂ.ਸੀ. ਸਰਟੀਫਿਕੇਟ ਨਾ ਬਣਵਾਏ ਤਾਂ ਉਨ੍ਹਾਂ ਦੇ ਚਲਾਨ ਕੱਟਣ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ। ਇਸ ਸਮੇਂ ਰੋਜ਼ਾਨਾ 150 ਦੇ ਕਰੀਬ ਚਲਾਨ ਕੀਤੇ ਜਾ ਰਹੇ ਹਨ।