ਸਲਾਬਤਪੁਰਾ ਇੱਕਠ

ਸਲਾਬਤਪੁਰਾ ਇੱਕਠ ਮਾਮਲੇ ‘ਚ ਡੇਰਾ ਸੱਚਾ ਸੌਦਾ ਨੂੰ ਨੋਟਿਸ ਹੋਇਆ ਜਾਰੀ

ਚੰਡੀਗੜ੍ਹ, 11 ਜਨਵਰੀ 2022 : ਡੇਰਾ ਸੱਚਾ ਸੌਦਾ ਸਿਰਸਾ ਦੇ ਪੰਜਾਬ ਦੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਵਿੱਚ ਲੱਖਾਂ ਲੋਕਾਂ ਦਾ ਇਕੱਠ ਹੋਇਆ ਸੀ | ਜਿਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਠਿੰਡਾ ਨੇ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਦਿੱਤਾ ਹੈ |

ਦੱਸਣਯੋਗ ਹੈ ਕਿ ਪੰਜਾਬ ਦੇ ਬਰਨਾਲਾ ਅਤੇ ਰਾਮਪੁਰਾ ਦੀ ਸਰਹੱਦ ‘ਤੇ ਸਥਿਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਲਾਵਤਪੁਰਾ ਡੇਰੇ ‘ਤੇ ਐਤਵਾਰ ਨੂੰ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਇਕੱਠੇ ਹੋਏ। ਡੇਰਾ ਸਿਰਸਾ ਮੁਖੀ ਦੇ ਇਨ੍ਹਾਂ ਸ਼ਰਧਾਲੂਆਂ ਦੀ ਸ਼ਰਨ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਭਾਜਪਾ ਦੇ ਕੌਮੀ ਆਗੂ ਹਰਜੀਤ ਗਰੇਵਾਲ, ਸਾਬਕਾ ਭਾਜਪਾ ਮੰਤਰੀ ਸੁਰਜੀਤ ਜਿਆਣੀ ਡੇਰਾ ਸਲਾਬਤਪੁਰਾ ਪੁੱਜੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਵੀ ਨਜ਼ਰ ਆਏ।

Scroll to Top