July 5, 2024 2:43 am
Agniveer Vayu

ਅਗਨੀਪਥ ਸਕੀਮ ਤਹਿਤ ਫੌਜ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 20 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਭਾਰਤੀ ਫੌਜ ਨੇ ਅਗਨੀਪਥ ਸਕੀਮ (Agneepath scheme) ਤਹਿਤ ਅਗਨੀਵੀਰ ਭਰਤੀ ਰੈਲੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਵਿੱਚ ਭਰਤੀ ਰੈਲੀ ਲਈ ਲੋੜੀਂਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ। ਭਰਤੀ ਵਿੱਚ ਸ਼ਾਮਲ ਹੋਣ ਲਈ, ਸਾਰੇ ਉਮੀਦਵਾਰਾਂ ਨੂੰ ਲਾਜ਼ਮੀ ਤੌਰ ‘ਤੇ ਆਨਲਾਈਨ ਪੋਰਟਲ ‘ਤੇ ਰਜਿਸਟਰ ਕਰਨਾ ਹੋਵੇਗਾ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਭਾਰਤੀ ਸੈਨਾ JOININDIANARMY.NIC.IN ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਪਲਾਈ ਕਰਨ ਦੇ ਯੋਗ ਹੋਣਗੇ।

ਭਾਰਤੀ ਫੌਜ ਨੇ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਹੈ ਕਿ ਅਗਨੀਵੀਰ ਭਰਤੀ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜੁਲਾਈ, 2022 ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਰੈਲੀ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਏਵੀਏਸ਼ਨ/ਐਮੂਨੀਸ਼ਨ ਟੈਸਟਰ), ਅਗਨੀਵੀਰ ਕਲਰਕ/ਸਟੋਰ ਕੀਪਰ ਟੈਕਨੀਕਲ, ਅਗਨੀਵੀਰ ਟਰੇਡਸਮੈਨ 10ਵੀਂ ਪਾਸ ਅਤੇ ਅਗਨੀਵੀਰ ਟਰੇਡਸਮੈਨ 8ਵੀਂ ਪਾਸ ਲਈ ਆਯੋਜਿਤ ਕੀਤੀ ਜਾ ਰਹੀ ਹੈ।