Aam Aadmi Clinics

ਸੂਬੇ ‘ਚ ਹੁਣ 75 ਨਹੀਂ 100 ਆਮ ਆਦਮੀ ਕਲੀਨਿਕ ਕਰਨਗੇ ਲੋਕਾਂ ਦੀ ਸੇਵਾ: CM ਭਗਵੰਤ ਮਾਨ

ਚੰਡੀਗੜ੍ਹ 16 ਅਗਸਤ 2022: ਆਮ ਆਦਮੀ ਪਾਰਟੀ ਦੇ ਮੰਤਰੀਆਂ ਵਲੋਂ ਬੀਤੇ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚ ਆਮ ਆਦਮੀ ਕਲੀਨਿਕ (Aam Aadmi Clinics) ਲੋਕਾਂ ਨੂੰ ਸਮਰਪਿਤ ਕੀਤੇ ਗਏ | ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਤੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ 25 ਨਵੇਂ ਕਲੀਨਿਕ ਵੀ ਬਣ ਕੇ ਤਿਆਰ ਹਨ। ਉਹ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ |

Aam Aadmi clinics

Scroll to Top