Site icon TheUnmute.com

ਹੁਣ ਇਸ ਦਿਨ ਹੋ ਸਕਦੈ ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ

Narendra Modi

ਚੰਡੀਗੜ੍ਹ, 06 ਜੂਨ 2024: ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਮਿਲੀਆਂ ਹਨ। ਨਰਿੰਦਰ ਮੋਦੀ (Narendra Modi) ਨੂੰ NDA ਦਾ ਆਗੂ ਚੁਣ ਲਿਆ ਗਿਆ। ਸਾਰੀਆਂ ਸੰਵਿਧਾਨਕ ਪਾਰਟੀਆਂ ਨੇ ਆਪਣੇ ਸਮਰਥਨ ਪੱਤਰ ਸੌਂਪ ਦਿੱਤੇ ਹਨ। ਹੁਣ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਨੂੰ ਲੈ ਕੇ ਅਟਕਲਾਂ ਜਾਰੀ ਹਨ |

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਹੁਣ ਮੋਦੀ 9 ਜੂਨ ਨੂੰ ਸ਼ਾਮ 6 ਵਜੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ । ਮੰਨਿਆ ਜਾ ਰਿਹਾ ਹੈ ਕਿ ਪਹਿਲਾਂ ਇਹ ਪ੍ਰੋਗਰਾਮ 8 ਜੂਨ ਨੂੰ ਹੋਣਾ ਸੀ। ਮੀਡੀਆ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ

ਬੁੱਧਵਾਰ ਨੂੰ ਨਵੀਂ ਦਿੱਲੀ ‘ਚ ਹੋਈ ਬੈਠਕ ‘ਚ 21 NDA ਆਗੂਆਂ ਨੇ ਮੋਦੀ ਨੂੰ ਆਪਣਾ ਆਗੂ ਮੰਨਦੇ ਹੋਏ ਇਕ ਪੱਤਰ ‘ਤੇ ਦਸਤਖਤ ਕੀਤੇ। ਜਿਸ ਕਾਰਨ ਨਰਿੰਦਰ ਮੋਦੀ (Narendra Modi) ਲਈ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਬੈਠਕ ‘ਚ ਸਾਰੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਕਾਰਜਕਾਲ ਅਤੇ ਦੇਸ਼ ‘ਚ ਪਿਛਲੇ 10 ਸਾਲਾਂ ‘ਚ ਕੀਤੇ ਗਏ ਵਿਕਾਸ ਕਾਰਜਾਂ ਲਈ ਵੀ ਵਧਾਈ ਦਿੱਤੀ।

ਨਰਿੰਦਰ ਮੋਦੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਬੁੱਧਵਾਰ ਨੂੰ ਰਾਸ਼ਟਰਪਤੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਰਾਸ਼ਟਰਪਤੀ ਨੇ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਨਵੀਂ ਸਰਕਾਰ ਦੇ ਗਠਨ ਤੱਕ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣ ਲਈ ਵੀ ਕਿਹਾ।

Exit mobile version