ਚੰਡੀਗ੍ਹੜ, 15 ਜੁਲਾਈ 2024: ਪੰਜਾਬ ਸਰਕਾਰ ਦੀ ਹੁਣ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ (football players) ਤਿਆਰ ਕਰਨ ਦੀ ਤਿਆਰੀ ਹੈ | ਇਸ ਸੰਬੰਧ ‘ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਲਿਖਿਆ ਕਿ “ਉਹ ਅਗਲੇ ਤਿੰਨ ਦਿਨਾਂ ਲਈ ਜਰਮਨੀ ‘ਚ ਹੋਣਗੇ” | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਕੂਲਾਂ ਵਿੱਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਲਈ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਕੰਮ ਕਰਨ ਦੀ ਉਮੀਦ ਕਰਦੇ ਹਾਂ।” ਉਨ੍ਹਾਂ ਇਹ ਵੀ ਲਿਖਿਆ ਕਿ ਉਹ ਪੰਜਾਬ ਵਿੱਚ ਹੁਨਰ ਵਿਕਾਸ ਦੇ ਮੌਕਿਆਂ ਦੀ ਖੋਜ ਕਰਨ ਲਈ ਤਕਨੀਕੀ ਯੂਨੀਵਰਸਿਟੀਆਂ ਨੂੰ ਵੀ ਦੇਖਣਗੇ।
ਫਰਵਰੀ 22, 2025 11:49 ਬਾਃ ਦੁਃ