Vande Bharat train

ਹੁਣ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ ਵੰਦੇ ਭਾਰਤ ਟਰੇਨ, PM ਮੋਦੀ ਅੱਜ ਕਰਨਗੇ ਉਦਘਾਟਨ

ਚੰਡੀਗੜ੍ਹ, 30 ਦਸੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੇ ਨਵੇਂ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਇਸਦੇ ਨਾਲ ਹੀ 2 ਅੰਮ੍ਰਿਤ ਭਾਰਤ ਅਤੇ 6 ਵੰਦੇ ਭਾਰਤ ਟਰੇਨਾਂ (Vande Bharat train) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਨ੍ਹਾਂ ਵਿੱਚੋਂ 2 ਵੰਦੇ ਭਾਰਤ ਟਰੇਨਾ ਹਰਿਆਣਾ-ਪੰਜਾਬ ਨੂੰ ਮਿਲੀਆਂ ਹਨ। ਇਨ੍ਹਾਂ ‘ਚੋਂ ਇਕ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ।

ਜਿਕਰਯੋਗ ਹੈ ਕਿ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ (Vande Bharat train) 30 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਦਾਸੀਆਂ ਜਾ ਰਿਹਾ ਹੈ ਕਿ ਪਹਿਲੇ ਦਿਨ ਸਾਰੇ ਯਾਤਰੀਆਂ ਨੂੰ ਇਸ ਟਰੇਨ ‘ਚ ਦਿੱਲੀ ਤੱਕ ਮੁਫ਼ਤ ਸਫਰ ਮਿਲੇਗਾ। ਇਹ ਟਰੇਨ ਸ਼ਨੀਵਾਰ ਸਵੇਰੇ 11:15 ਵਜੇ ਰਵਾਨਾ ਹੋਵੇਗੀ। ਬਾਕੀ ਦਿਨਾਂ ਵਿੱਚ ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 8:15 ਵਜੇ ਚੱਲੇਗੀ ਅਤੇ ਦੁਪਹਿਰ 1:30 ਵਜੇ ਦਿੱਲੀ ਪਹੁੰਚੇਗੀ।

ਨਵੇਂ ਸਾਲ ਯਾਨੀ 1 ਜਨਵਰੀ, 2024 ਤੋਂ ਆਮ ਲੋਕ ਇਸ ‘ਚ ਸਫਰ ਕਰ ਸਕਣਗੇ। ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸ਼ੁੱਕਰਵਾਰ ਦੇਰ ਰਾਤ ਤੱਕ ਉਦਘਾਟਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੰਦੇ ਭਾਰਤ ਟਰੇਨ ਲਈ ਵਾਸ਼ਿੰਗ ਲਾਈਨ ਨੰਬਰ ਪੰਜ ਤਿਆਰ ਕੀਤੀ ਗਈ ਹੈ। ਇਹ ਟਰੇਨ ਅੰਮ੍ਰਿਤਸਰ ਤੋਂ ਸਵੇਰੇ 9:26 ‘ਤੇ ਰਵਾਨਾ ਹੋਈ, ਜਲੰਧਰ ਕੈਂਟ, ਲੁਧਿਆਣਾ ਤੋਂ 10.16 ‘ਤੇ, ਅੰਬਾਲਾ ਤੋਂ 11.34 ‘ਤੇ ਅਤੇ 1.30 ‘ਤੇ ਦਿੱਲੀ ਪਹੁੰਚੇਗੀ। ਇਸ ਤੋਂ ਬਾਅਦ ਇਹ ਟਰੇਨ ਦਿੱਲੀ ਤੋਂ ਦੁਪਹਿਰ 3:15 ‘ਤੇ ਰਵਾਨਾ ਹੋਵੇਗੀ ਅਤੇ ਰਾਤ 8:35 ‘ਤੇ ਅੰਮ੍ਰਿਤਸਰ ਪਹੁੰਚੇਗੀ।

ਵੰਦੇ ਭਾਰਤ ਟਰੇਨ ਦੀ ਰਫਤਾਰ ਲਗਭਗ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਇਹ ਟਰੇਨ ਸ਼ੁੱਕਰਵਾਰ ਨੂੰ ਨਹੀਂ ਚੱਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੰਮ੍ਰਿਤਸਰ ‘ਚ ਉਦਘਾਟਨ ਮੌਕੇ ਪਹੁੰਚਣਗੇ। ਰੇਲਵੇ ਨੇ ਕਰੀਬ 100 ਵੀਆਈਪੀਜ਼ ਨੂੰ ਸੱਦਾ ਪੱਤਰ ਭੇਜਿਆ ਹੈ।

Scroll to Top